ਮੌਸਮ ਨੂੰ ਲੈਕੇ ਆਈ ਨਵੀਂ ਜਾਣਕਾਰੀ ਕਈ ਥਾਵਾਂ ਤੇ ਪਵੇਗਾ ਮੀਂਹ ਅੱਜ ਤੋਂ ਪੰਜਾਬ ਚ ਵੀ ਬਦਲੇਗਾ ਮੌਸਮ

Uncategorized

ਪੱਛਮੀ ਗੜਬੜੀ ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਪਹੁੰਚ ਗਈ ਹੈ, ਜਿਸ ਕਾਰਨ ਮੌਸਮ ਦੀ ਸਰਗਰਮੀ ਵੱਧ ਗਈ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੈਦਾਨੀ ਇਲਾਕਿਆਂ ’ਚ ਬੱਦਲ ਛਾਏ ਹੋਏ ਹਨ। ਜਿਵੇਂ-ਜਿਵੇਂ ਦਿਨ ਵਧਣਗੇ, ਮੌਸਮ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ ਤੇ ਫੈਲਾਅ ਵਧੇਗਾ।ਸ਼ਾਮ ਤੇ ਰਾਤ ਨੂੰ ਭਾਰੀ ਮੀਂਹਪੰਜਾਬ ਤੇ ਹਰਿਆਣਾ ਦੇ ਪਹਾੜੀ ਇਲਾਕਿਆਂ ’ਚ ਗਰਜ ਨਾਲ ਹਲਕੇ ਤੋਂ ਦਰਮਿਆਨੀ ਮੀਂਹ ਪਵੇਗਾ। ਇਨ੍ਹਾਂ ਦੋਵਾਂ ਸੂਬਿਆਂ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੇ

ਉੱਤਰੀ ਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ’ਚ ਹਲਕਾ ਮੀਂਹ ਪਵੇਗਾ। ਹਾਲਾਂਕਿ ਮੌਸਮੀ ਗਤੀਵਿਧੀਆਂ (ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ, ਗੜ੍ਹੇਮਾਰੀ, ਬਿਜਲੀ, ਤੂਫ਼ਾਨ) ਪਹਾੜਾਂ ’ਚ ਵਧੇਰੇ ਹੋਣਗੇ ਤੇ ਮੈਦਾਨੀ ਖ਼ੇਤਰ ਘੱਟ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ 10,000 ਫੁੱਟ ਤੋਂ ਵੱਧ ਦੀ ਉਚਾਈ ’ਤੇ ਪਹਾੜਾਂ ’ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਭਾਰੀ ਬਰਫ਼ਬਾਰੀ, ਮੀਂਹ, ਤੂਫ਼ਾਨ ਤੇ ਚਮਕੇਗੀ ਬਿਜਲੀ ਪੱਛਮੀ ਗੜਬੜੀ ਦੇ ਕਾਰਨ ਜੰਮੂ ਤੇ ਕਸ਼ਮੀਰ,

ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਨੀਵੇਂ ਇਲਾਕਿਆਂ ’ਚ ਕੁਝ ਥਾਵਾਂ ’ਤੇ ਗਰਜ ਨਾਲ ਮੀਂਹ ਪੈਣ, ਬਿਜਲੀ ਡਿੱਗਣ ਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਮੱਧ ਤੇ ਉਚਾਈ ਵਾਲੇ ਇਲਾਕਿਆਂ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲੇਗੀ। ਪਹਿਲਗਾਮ, ਗੁਲਮਰਗ, ਮਨਾਲੀ, ਕੀਲੌਂਗ ਤੇ ਸਪਿਤੀ ਘਾਟੀ ਵਰਗੇ ਪ੍ਰਸਿੱਧ ਸਥਾਨਾਂ ’ਤੇ ਵੀ ਬਰਫ਼ਬਾਰੀ ਹੋ ਸਕਦੀ ਹੈ। ਸ਼੍ਰੀਨਗਰ, ਡਲਹੌਜ਼ੀ, ਧਰਮਸ਼ਾਲਾ ਤੇ ਸ਼ਿਮਲਾ ’ਚ ਭਾਰੀ ਮੀਂਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *