ਫੌਜੀ ਲਈ ਬਣੀ ਕਾਲੀ ਰਾਤ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ

Uncategorized

ਬਠਿੰਡਾ ਦੀ ਢਿੱਲੋਂ ਬਸਤੀ ਗਲੀ ਨੰਬਰ-2 ਵਿੱਚ ਸਾਬਕਾ ਫ਼ੌਜੀ ਦੇ ਪਰਿਵਾਰ ਉੱਪਰ ਦੀਵਾਲੀ ਵਾਲੀ ਰਾਤ ਇੱਕ ਦਰਜਨ ਤੋਂ ਵੱਧ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।ਗੰਭੀਰ ਰੂਪ ਵਿੱਚ ਜ਼ਖ਼ਮੀ ਸਾਬਕਾ ਫੌਜੀ ਨੂੰ ਸਰਕਾਰੀ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਬਠਿੰਡਾ ਵਿੱਚ ਸਾਬਕਾ ਫ਼ੌਜੀ ਦੇ ਪਰਿਵਾਰ ਉੱਪਰ ਦੀਵਾਲੀ ਵਾਲੀ ਰਾਤ ਨੂੰ ਤੇਜ਼ਧਾਰ ਹਥਿਆਰ ਦੇ ਨਾਲ ਲੈਸ ਇੱਕ ਦਰਜਨ ਤੋਂ ਵੱਧ ਹਮਲਾਵਰਾਂ ਵੱਲੋਂ

ਹਮਲਾ ਕੀਤਾ ਗਿਆ ਹੈ। ਇਸ ਮੰਦਭਾਗੀ ਘਟਨਾ ਵਿੱਚ ਫ਼ੌਜੀ ਦੇ ਗੰਭੀਰ ਸੱਟਾਂ ਵੱਜੀਆਂ ਹਨਹਾਲਾਂਕਿ ਹਮਲੇ ਦਾ ਕਾਰਨ ਨੂੰ ਲੈ ਕੇ ਪੁਲਿਸ ਤਫਤੀਸ਼ ਕਰ ਰਹੀ ਹੈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਹਮਲਾਵਰਾਂ ਵੱਲੋਂ ਜਾਂਦੇ-ਜਾਂਦੇ ਸੀਸੀਟੀਵੀ ਤੱਕ ਤੋੜ ਦਿੱਤੇ ਗਏ ਹਨ। ਇਸ ਖੌਫਨਾਕ ਮੰਜ਼ਰ ਦੀਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਕਿਸ ਤਰੀਕੇ ਦੇ ਨਾਲ ਹਮਲਾਵਰਾਂ ਵੱਲੋਂ ਘਰ ਦੇ ਮੇਨ ਦਰਵਾਜ਼ੇ ਤੋਂ ਉਪਰੋਂ ਲੰਘ ਕੇ ਦਰਵਾਜ਼ਾ ਖੋਲ੍ਹ ਕੇ ਘਰ ਦੇ ਅੰਦਰ ਤੱਕ ਇੱਟਾਂ, ਰੋੜੇ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ ਹੈ।

ਇਹ ਘਟਨਾ ਕਰੀਬ ਦੀਵਾਲੀ ਵਾਲੀ ਰਾਤ 10 ਵਜੇ ਦੇ ਕਰੀਬ ਵਾਪਰੀ ਜਦੋਂ ਸਾਬਕਾ ਫੌਜੀ ਆਪਣੇ ਪਰਿਵਾਰ ਸਮੇਤ ਬੱਚਿਆਂ ਦੇ ਨਾਲ ਦੀਵਾਲੀ ਮੌਕੇ ਪਟਾਕੇ ਚਲਾ ਰਹੇ ਸੀ। ਇਸ ਦੌਰਾਨ ਸਾਬਕਾ ਫੌਜੀ ਵੱਲੋਂ ਆਪਣੀ ਲਾਇਸੈਂਸੀ ਗਨ ਦੇ ਨਾਲ ਡਰਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਹਮਲਾਵਰਾਂ ਵੱਲੋਂ ਸਾਬਕਾ ਫੌਜੀ ਦੀ ਪਤਨੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਤੇ ਉਸ ਦੀ ਗਨ ਨੂੰ ਹਮਲਾਵਰਾਂ ਨੂੰ ਸੌਂਪਣ ਦੀ ਗੱਲ ਵੀ ਆਖੀ। ਇਸ ਮਗਰੋਂ ਸਾਬਕਾ ਫੌਜੀ ਦੀ ਗੰਨ ਸੁੱਟ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *