ਲੁਧਿਆਣਾ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱ/ਗ,ਤੇਜ਼ ਹਵਾ ਕਾਰਨ ਹੋਰ ਫੈਲੀ ਅੱਗ, ਇਮਾਰਤ ‘ਚ ਆਈਆਂ ਦਰਾੜਾਂ

Uncategorized

ਫੋਕਲ ਪੁਆਇੰਟ ਦੇ ਫੇਜ਼-8 ’ਚ ਸਥਿਤ ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਜਦੋਂ ਅੱਗ ਲੱਗੀ ਤਾਂ ਫੈਕਟਰੀ ’ਚ ਕੰਮ ਕਰਦੇ ਸਾਰੇ ਮਜ਼ਦੂਰ ਬਾਹਰ ਭੱਜ ਗਏ। ਫੈਕਟਰੀ ਮਾਲਕ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਕ-ਇਕ ਕਰ ਕੇ ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।

ਇਸ ਦੇ ਨਾਲ ਹੀ ਥਾਣਾ ਫੋਕਲ ਪੁਆਇੰਟ ਦੇ ਐੱਸ. ਐੱਚ. ਓ. ਪੁਲਸ ਪਾਰਟੀ ਨੂੰ ਲੈ ਕੇ ਮੌਕੇ ’ਤੇ ਪਹੁੰਚੇ। ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।ਜਾਣਕਾਰੀ ਮੁਤਾਬਕ ਫੈਕਟਰੀ ਦਾ ਨਾਂ ਅਨਮੋਲ ਪਲਾਸਟਿਕ ਹੈ। ਇਸ ’ਚ ਕੁਰਸੀਆਂ ਬਣਾਈਆਂ ਜਾਂਦੀਆਂ ਹਨ ਅਤੇ ਪਲਾਸਟਿਕ ਨੂੰ ਰੀ-ਸਾਈਕਲ ਕੀਤਾ ਜਾਂਦਾ ਹੈ। ਰਾਤ ਸਮੇਂ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ

ਪਰ ਇਹ ਅਜੇ ਸਪੱਸ਼ਟ ਨਹੀਂ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਅੱਗ ਲੱਗਣ ਕਾਰਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। 50-60 ਲੱਖ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ ਮੌਕੇ ‘ਤੇ ਪਹੁੰਚੇ ਪੁਲਸ ਮੁਲਾਜ਼ਮ ਦਸਜੀਤ ਸਿੰਘ ਨੇ ਦੱਸਿਆ ਕਿ, ‘ਅੱਗ ਲੱਗਣ ਨਾਲ ਤਕਰੀਬਨ 50-60 ਲੱਖ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *