ਸਕੂਲ ਬੱਸ ਨੇ ਮੋਟਰਸਾਈਕਲ ਸਵਾਰ 2 ਵਿਦਿਆਰਥੀਆਂ ਨੂੰ ਮਾਰੀ ਟੱਕਰ, 1 ਦੀ ਮੌ.ਤ, ਦੂਜਾ ਗੰਭੀਰ ਜ਼.ਖਮੀ

Uncategorized

ਗੁਰਦਾਸਪੁਰ ਤੇ ਹਲਕਾ ਡੇਰਾ ਬਾਬਾ ਨਾਨਕ ਅੰਦਰ ਵਾਪਰੇ ਦਰਦਨਾਕ ਹਾਦਸੇ ਦੌਰਾਨ ਇਕ ਨੌਜਵਾਨ ਲਵਪ੍ਰੀਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਕ ਨਿੱਜੀ ਸਕੂਲ ਦੀ ਬੱਸ ਵਲੌ ਇਕ ਮੋਟਸਾਈਕਲ ਨੂੰ ਟਕਰ ਮਾਰਨ ਕਾਰਨ ਮੋਟਸਾਈਕਲ ਸਵਾਰ ਨੌਜਵਾਨ ਲਵਪ੍ਰੀਤ ਦੀ ਮੌਕੇ ਤੇ ਮੌਤ ਹੋ ਗਈ ਅੱਤੇ ਦੂਸਰਾ ਨੌਜਵਾਨ ਰੋਹਿਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਕਲਾਨੌਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਮੌ

ਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਸ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਅਤੇ ਐਕਸੀਡੈਂਟ ਤੋਂ ਬਾਅਦ ਬੱਸ ਚਾਲਕ ਬਸ ਲੈਕੇ ਫਰਾਰ ਹੋ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਮ੍ਰਿਤਕ ਦੀ ਪਰਿਵਾਰਕ ਮੈਬਰਾਂ ਨੇ ਦੱਸਿਆ ਕੀ ਲਵਪ੍ਰੀਤ ਅਤੇ ਰੋਹਿਤ 12ਵੀ ਕਲਾਸ ਵਿਚ ਪੜ੍ਹਦੇ ਹਨ ਅੱਤੇ ਪੜ੍ਹਨ ਲਈ ਸਕੂਲ ਜਾ ਰਹੇ ਸੀ

ਪਿੰਡ ਲਖਣ ਕਲਾ ਦੇ ਇੱਕ ਨਿੱਜੀ ਸਕੂਲ ਦੀ ਬੱਸ ਨੇ ਇਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਦੋਨੋਂ ਖੇਤਾਂ ਵਿੱਚ ਡਿੱਗ ਗਏ ਅੱਤੇ ਬੱਸ ਡਰਾਈਵਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਆਪਣੀ ਬੱਸ ਭਜਾ ਕੇ ਉਥੋਂ ਫਰਾਰ ਹੋ ਗਿਆ ਉਹਨਾਂ ਕਿਹਾ ਕਿ ਦੋਨੋਂ ਬੱਚੇ ਪਾਣੀ ਵਿੱਚ ਡਿੱਗ ਗਏ ਅਤੇ ਪਾਣੀ ਵਿੱਚ ਰਹਿਣ ਕਰਕੇ ਲਵਪ੍ਰੀਤ ਦੀ ਮੌਕੇ ਤੇ ਮੌਤ ਹੋ ਗਈ ਅਤੇ ਰੋਹਿਤ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਉਸ ਨੂੰ ਕਲਾਨੌਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ

ਜਿੱਥੇ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੋਹਿਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਸ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਇਹ ਹਾਦਸਾ ਹੋਇਆ ਹੈ ਉਹਨਾਂ ਨੇ ਕਿਹਾ ਕਿ ਇਹ ਬੱਸ ਡਰਾਈਵਰ ਪਹਿਲਾਂ ਵੀ ਬਸ ਬਹੁਤ ਤੇਜ਼ੀ ਨਾਲ ਪਿੰਡਾ ਵਿੱਚੋ ਕੱਢਦਾ ਹੈ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਸ ਡਰਾਈਵਰ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *