ਰੱਬਾ ਇੰਨਾ ਮਾੜਾ ਕਿਉ ਕਰ ਦਿੱਤਾ ਮਾਸੂਮ ਜਹੀ ਫੁੱਲਾਂ ਵਰਗੀ ਬੱਚੀ ਨਾਲ

Uncategorized

ਸਥਾਨਕ ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ‘ਤੇ ਪਿੰਡ ਝੱਲ ਲੇਈਵਾਲਾ ਦੇ ਨਜ਼ਦੀਕ ਇਕ ਸਵਿਫਟ ਡਿਜ਼ਾਇਰ ਕਾਰ ਤੇ ਇਨੋਵਾ ਗੱਡੀ ਦਰਮਿਆਨ ਹੋਈ ਟੱਕਰ ‘ਚ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ (ਪੀਬੀ09-ਏਬੀ-4409), ਜਿਸ ਨੂੰ ਕਮਲਦੀਪ ਸਿੰਘ ਸਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਡਡਵਿੰਡੀ ਚਲਾ ਰਿਹਾ ਸੀ,

ਜੋ ਆਪਣੇ ਪਰਿਵਾਰ ਪ੍ਰਭਜੋਤ ਕੌਰ (23 ਸਾਲ) ਪਤਨੀ ਕਮਲਦੀਪ ਸਿੰਘ, ਗੁਰਨੂਰ ਸਿੰਘ (6 ਮਹੀਨੇ) ਸਪੁੱਤਰ ਕਮਲਦੀਪ ਸਿੰਘ, ਅਗਮਜੋਤ ਕੌਰ (5 ਸਾਲ) ਸਪੁੱਤਰੀ ਪਵਨਦੀਪ ਸਿੰਘ ਨਾਲ ਸਵਾਰ ਸੀ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਡਡਵਿੰਡੀ ਤੋਂ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਬੱਚੀ ਅਗਮਜੋਤ ਕੌਰ (5 ਸਾਲ) ਦੀ ਮੌਤ ਹੋ ਗਈ ਹੈ, ਜਦਕਿ ਕਾਰ ‘ਚ ਸਵਾਰ ਕੁਝ ਲੋਕ ਜ਼ਖ਼ਮੀ ਹੋ ਗਏ।

ਦੂਸਰੇ ਪਾਸੇ ਇਨੋਵਾ ਗੱਡੀ (ਪੀਬੀ13-ਏਐੱਫ-2883), ਜਿਸ ਨੂੰ ਰਵੀ ਸਪੁੱਤਰ ਬਲਦੇਵ ਰਾਜ ਵਾਸੀ ਸੁਲਤਾਨਪੁਰ ਰੂਲਰ ਚਲਾ ਰਿਹਾ ਸੀ ਅਤੇ ਉਨ੍ਹਾਂ ਨਾਲ ਸੁਮਨ ਪਤਨੀ ਮੰਗਾਂ ਵਾਸੀ ਸੁਲਤਾਨਪੁਰ ਰੂਲਰ, ਜੋ ਕਪੂਰਥਲਾ ਜੇਲ੍ਹ ‘ਚੋਂ ਆਪਣੇ ਪਤੀ ਨਾਲ ਮੁਲਾਕਾਤ ਕਰ ਕੇ ਪਰਤ ਰਹੀ ਸੀ ਤੇ ਅਚਾਨਕ ਹਾਦਸਾ ਵਾਪਰ ਗਿਆ। ਇਸ ਦੌਰਾਨ ਉਹ ਵੀ ਜ਼ਖਮੀ ਹੋ ਗਏ। ਉਧਰ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ,

ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਰ ਕੇ ਜਲੰਧਰ ਰੈਫਰ ਕਰ ਦਿੱਤਾ ਹੈ। ਐਕਸੀਡੈਂਟ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪੂਰੇ ਪਿੰਡ ‘ਚ ਸ਼ੋਕ ਦੀ ਲਹਿਰ ਸੀ। ਪਿੰਡ ਡਡਵਿੰਡੀ ਦੇ ਲੋਕ ਵੱਡੀ ਗਿਣਤੀ ‘ਚ ਸਿਵਲ ਹਸਪਤਾਲ ਪਹੁੰਚ ਗਏ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *