ਫੂਡ ਅਫ਼ਸਰ ਨੇ ਮਾਰ ਲਿਆ ਛਾਪਾ

Uncategorized

ਜੇਕਰ ਤੁਸੀ ਢੀਠ ਹੋ ਤਾਂ ਪਿੱਛੇ ਹੱਟਣ ਵਾਲਾ ਮੈਂ ਵੀ ਨਹੀਂ, ਸੁਧਰ ਜਾਉ ਨਹੀਂ ਤਾਂ ਮੈਂ ਸੁਧਾਰ ਲਵਾਂਗਾ। ਇਹ ਚਿਤਾਵਨੀ ਬੀਤੀ ਰਾਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਫੂਡ ਸਟਰੀਟ ਵਿਖੇ ਖਾਣ-ਪੀਣ ਦੀਆਂ ਵਸਤੂਆ ਵੇਚਣ ਵਾਲੇ ਰੇਹੜੀ ਵਾਲਿਆਂ ਨੂੰ ਦਿੱਤੀ ਹੈ। ਡਾ. ਲਖਵੀਰ ਆਪਣੀ ਫੂਡ ਸੇਫਟੀ ਟੀਮ ਨੂੰ ਲੈ ਕੇ ਅਚਨਚੇਤ ਚੈਕਿੰਗ ਕਰਨ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਫੂਡ ਸਟਰੀਟ ਦੀਆਂ ਰੇਹੜੀਆਂ ਦਾ ਜਾਇਜ਼ਾ ਲਿਆ।

ਫੂਡ ਸੇਫਟੀ ਅਫ਼ਸਰ ਡਾ. ਲਖਵੀਰ ਸਿੰਘ ਨੇ ਫੂਡ ਸਟਰੀਟ ‘ਤੇ ਕੰਮ ਕਰਨ ਵਾਲਿਆਂ ਨੂੰ ਸਾਫ਼-ਸਾਫ਼ ਸ਼ਬਦਾਂ ‘ਚ ਆਖਿਆ ਗਿਆ ਕਿ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਜਦੋਂ ਵੀ ਕਿਸੇ ਵਿਅਕਤੀ ਨੂੰ ਕੁੱਝ ਵੀ ਖਾਣ ਨੂੰ ਦੇਣਾ ਹੈ ਤਾਂ ਟੋਪੀ, ਮਾਸਕ ਅਤੇ ਦਸਤਾਨੇ ਜ਼ਰੂਰ ਪਾਏ ਜਾਣ ਤਾਂ ਜੋ ਇਨਫੈਕਸ਼ਨ ਤੋਂ ਬਚਿਆ ਜਾਵੇ।ਉਨ੍ਹਾਂ ਆਖਿਆ ਕਿ ਜੇਕਰ ਇਸ ਮਾਮਲੇ ‘ਚ ਕਿਸੇ ਨੇ ਅਣਗਿਹਲੀ ਕੀਤੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਲ਼ਖਵੀਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਨਫੈਕਸ਼ਨ ਦੇ ਦਿਨ ਹਨ। ਇਸ ਲਈ ਆਮ ਲੋਕਾਂ ਨੂੰ ਖੰਘ,
ਰੇਸ਼ਾ ਅਤੇ ਵਾਇਰਲ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸੇ ਕਾਰਨ ਜ਼ਿਲੇ੍ਹ ਵਿੱਚ 3 ਕੇਸ ਸਵਾਇਨ ਫੂਲ ਦੇ ਵੀ ਸਾਹਮਣੇ ਆਏ ਹਨ।ਉਹਨਾਂ ਇਹ ਵੀ ਦੱਸਿਆ ਕੇ ਫੂਡ ਸਟਰੀਟ ਜਦੋਂ ਸ਼ੁਰੂ ਕੀਤੀ ਸੀ ਤਾਂ ਇਹਨਾਂ ਨੂੰ ਬਕਾਇਦਾ ਟ੍ਰੇਨਿੰਗ ਦਿੱਤੀ ਗਈ ਸੀ ਕਿ ਫੂਡ ਸੇਫਟੀ ਦੇ ਨਿਯਮਾਂ ਦਾ ਧਿਆਨ ਰੱਖਿਆ ਜਾਵੇ ਪਰ ਕੁਝ ਦਿਨ ਇਹਨ੍ਹਾਂ ‘ਤੇ ਅਸਰ ਰਹਿੰਦਾ ਪਰ ਥੋੜੇ ਦਿਨਾਂ ਬਆਦ ਫਿਰ ਉਹੀ ਹਾਲ ਹੋ ਜਾਂਦਾ ਹੈ। ਇਹੀ ਕਾਰਨ ਹੈ ਕਿ ਫੂਡ ਟੀਮ ਵੱਲੋਂ ਵੀ ਇਹਨਾਂ ਨੂੰ ਸੁਧਾਰ ਕੇ ਹੱਟਣ ਦਾ ਨਿਸਚਾ ਕੀਤਾ ਹੋਇਆ ਹੈ। ਲੋਕਾਂ ਨੂੰ ਮਿਆਰੀ ਖਾਣਾ ਦੇਣਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ

।ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *