ਟਿੱਪਰ ਤੇ PRTC ਦੀ ਬੱਸ ਵਿਚਾਲੇ ਫੱਸ ਗਈ ਥਾਰ I ਪਿਓ ਪੁੱਤਰ ਆਏ ਚਪੇਟ ‘ਚ

Uncategorized

ਟਿੱਪਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ‘ਚ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ‘ਚ ਸਵਾਰ ਪਿਓ-ਪੁੱਤ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਾਰੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਵਾਜਾਈ ਨੂੰ ਬਹਾਲ ਕਰਵਾ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਪਹੁੰਚਾਉਣ ਵਾਲੇ ਮਜ਼ਦੂਰ ਨੌਜਵਾਨ ਸੋਨੂੰ, ਅਭਿਸ਼ੇਕ ਅਤੇ ਲਵ ਨੇ ਦੱਸਿਆ

ਕਿ ਉਹ ਸਵੇਰੇ ਗੁਰਦਾਸਪੁਰ ਤੋਂ ਦਿਹਾੜੀ ਕਰਣ ਪੁਰਾਨੇ ਸਾ਼ਲੇ ਜਾ ਰਹੇ ਸਨ ਕਿ ਜਦੋਂ ਉਹ  ਪਿੰਡ ਚਾਵਾ ਨੇੜੇ ਪਹੁੰਚੇ ਤਾਂ ਦੇਖਿਆ ਕਿ ਇੱਕ ਥਾਰ ਗੱਡੀ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿਚਕਾਰ ਫਸ ਗਈ ਸੀ ਅਤੇ ਉਸ ਵਿੱਚ ਸਵਾਰ ਦੋਵੇਂ ਪਿਓ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ।ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੂੰ ਰੋਕ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਕਿਹਾ ਗਿਆ ਪਰ ਕਿਸੇ ਨੇ ਕੋਈ ਮਦਦ ਨਹੀਂ ਕੀਤੀ ਤਾਂ ਉਨ੍ਹਾਂ 108 ਐਂਬੂਲੈਂਸ ਨੂੰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਬਰੈਡ ਵਾਲੀ ਗੱਡੀ ਜੋ ਲੁਧਿਆਣਾ ਜਾ

ਰਹੀ ਸੀ  ਨੂੰ ਰੋਕਿਆ ਅਤੇ ਉਸ ਦੀ ਮਦਦ ਨਾਲ ਜ਼ਖਮੀਆਂ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ‘ਚ ਪਹੁੰਚਾਇਆ। ਹਸਪਤਾਲ ਵਿਖੇ ਜਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਜੀਤ ਸਿੰਘ ਅਤੇ ਉਸ ਦਾ ਲੜਕਾ ਜਸ਼ਨਪ੍ਰੀਤ ਸਿੰਘ ਬੈਂਕ ਦੇ ਕਿਸੇ ਕੰਮ ਲਈ ਪਿੰਡ ਚੱਕਸ਼ਰੀਫ ਤੋਂ ਗੁਰਦਾਸਪੁਰ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਚਾਵਾਂ ਨੇੜੇ ਪਹੁੰਚੇ ਤਾਂ ਓਵਰਟੇਕ ਕਰਦੇ ਸਮੇਂ ਉਨ੍ਹਾਂ ਦੀ ਕਾਰ ਬੱਸ ਨਾਲ ਟਕਰਾ ਗਈ,

ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਅਮਰੀਕਾ ਵਿੱਚ ਰਹਿੰਦਾ ਹੈ ਤੇ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪਰਤਿਆ ਹੈ ਜਦ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ 19 ਸਾਲ ਦਾ ਹੈ ਅਤੇ ਗਿਆਰਵੀਂ ਵਿੱਚ ਪੜਦਾ ਹੈ ।ਉਕਤ ਪਿਓ-ਪੁੱਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਤਿੰਨਾਂ ਗੱਡੀਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *