ਪਾਕਿਸਤਾਨ ਦੇ ਸਕੂਲਾਂ ‘ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ

Uncategorized

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।ਸ਼੍ਰੋਮਣੀ ਕਮੇਟੀ

ਪ੍ਰਧਾਨ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ

ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੀ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *