ਟਿਕਟ ਮਿਲਣ ਮਗਰੋਂ Sri Darbar Sahib ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

Uncategorized

 ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿਤਾ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਟਿਕਟ ਮਿਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਯਾਨੀ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।

ਦੱਸ ਦੇਈਏ ਕਿ ਚੰਨੀ ਨੂੰ ਟਿਕਟ ਮਿਲਣ ਤੋਂ ਪਹਿਲਾਂ 9 ਸਾਲ ਤਕ ਸੰਸਦ ਮੈਂਬਰ ਰਹੇ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਨਾਰਾਜ਼ ਦਸਿਆ ਜਾ ਰਿਹਾ ਸੀ। ਜਲੰਧਰ ਵਿਚ ਚੰਨੀ ਦਾ ਅਕਸ ਧਾਰਮਿਕ ਆਗੂ ਵਜੋਂ ਬਣਿਆ ਹੋਇਆ ਹੈ ਕਿਉਂਕਿ ਚੰਨੀ ਨੇ ਜ਼ਿਲ੍ਹੇ ਦੇ ਡੇਰਿਆਂ, ਗੁਰਦੁਆਰਿਆਂ ਅਤੇ ਮੰਦਰਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।ਦੱਸ ਦੇਈਏ ਕਿ ਜਲੰਧਰ ਸੀਟ ਤੋਂ ਕਾਂਗਰਸ ਹਾਈਕਮਾਨ ਦੇ ਸਾਹਮਣੇ ਚਾਰ ਪ੍ਰਮੁੱਖ ਚਿਹਰੇ ਸਨ।

ਜਿਸ ਵਿਚ ਸੱਭ ਤੋਂ ਪ੍ਰਮੁੱਖ ਚੰਨੀ, ਫਿਰ ਚੌਧਰੀ ਪਰਿਵਾਰ, ਫਿਰ ਮਹਿੰਦਰ ਸਿੰਘ ਕੇਪੀ ਅਤੇ ਅਖੀਰ ਵਿਚ ਪੰਜਾਬ ਪੁਲਿਸ ਵਿਚੋਂ ਸੇਵਾਮੁਕਤ ਐਸਐਸਪੀ ਰਜਿੰਦਰ ਸਿੰਘ ਸਨ। ਟਿਕਟ ਨਾ ਮਿਲਣ ਕਾਰਨ ਚੌਧਰੀ ਪਰਿਵਾਰ ਪਹਿਲਾਂ ਹੀ ਨਾਰਾਜ਼ ਹੈ ਪਰ ਅੱਜ ਸਵੇਰੇ ਚੰਨੀ ਦੇ ਨਾਲ ਸਾਬਕਾ ਐਸਐਸਪੀ ਰਜਿੰਦਰ ਸਿੰਘ ਵੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਚੰਨੀ ਨੂੰ ਟਿਕਟ ਮਿਲਣ ‘ਤੇ ਕੋਈ ਇਤਰਾਜ਼ ਨਹੀਂ ਹੈ। ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਆਦਮਪੁਰ ਦੇ ਵਿਧਾਇਕ ਸੁਰਿੰਦਰ ਸਿੰਘ ਕੋਟਲੀ, ਸਾਬਕਾ ਵਿਧਾਇਕ ਲਾਡੀ ਸ਼ੇਰੋਵਾਲੀਆ, ਸੀਨੀਅਰ ਕਾਂਗਰਸੀ ਆਗੂ ਨਵਜੋਤ ਦਹੀਆ ਤੇ ਹੋਰ ਆਗੂ ਚੰਨੀ ਨਾਲ ਦਰਬਾਰ ਸਾਹਿਬ ਪਹੁੰਚੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *