ਠੰਡ ਨੇ ਮਚਾਇਆ ਕਹਿਰ, ਜੁਆਕਾਂ ਨੂੰ ਲੱਗੀਆਂ ਮੌਜਾਂ, ਮਾਨ ਸਰਕਾਰ ਨੇ ਖੁਸ਼ ਕਰ’ਤੇ ਸਕੂਲਾਂ ਦੇ ਨਿਆਣੇ

Uncategorized

ਪੰਜਾਬ ਸਰਕਾਰ ਨੇ ਸੂਬੇ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ 15 ਜਨਵਰੀ ਤੋਂ 21 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ।ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ

ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *