ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ ਪਿਸਤੌਲ ਤੇ ਕਾਰਤੂਸ ਸਣੇ 1 ਵਿਅਕਤੀ ਕੀਤਾ ਕਾਬੂ,ਦੇਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ

Uncategorized

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਬਸਤੀ ਪੁਲੀ ਨਹਿਰ ‘ਤੇ ਚੈਕਿੰਗ ਦੌਰਾਨ ਪੁਲਸ ਨੂੰ ਇਕ ਨੌਜਵਾਨ ਦੀ ਹਰਕਤ ‘ਤੇ ਸ਼ੱਕ ਹੋਇਆ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਚੈਕਿੰਗ ਦੌਰਾਨ ਉਸ ਦੇ ਕਬਜ਼ੇ ‘ਚੋਂ 32 ਬੋਰ ਦੀ ਇੱਕ ਨਜਾਇਜ਼ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ। ਸਵਪਨ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਪ੍ਰਦੀਪ ਕੁਮਾਰ ਸ਼ਰਮਾ

ਪੁੱਤਰ ਪਰਸ਼ੋਤਮ ਚੰਦ ਸ਼ਰਮਾ ਵਾਸੀ ਮੁਹੱਲਾ ਰਤਨ ਨਗਰ ਜਲੰਧਰ ਵਜੋਂ ਹੋਈ ਹੈ।  ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਧਾਰਾ 25-54-59 ਅਸਲਾ ਐਕਟ ਤਹਿਤ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮੁਕੱਦਮਾ ਨੰਬਰ 32 ਮਿਤੀ 13-02-2024 ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਪ੍ਰਦੀਪ ਨੇ ਨਿੱਜੀ ਰੰਜਿਸ਼ ਕਾਰਨ ਇਹ ਪਿਸਤੌਲ ਨਾਜਾਇਜ਼ ਤੌਰ ‘ਤੇ ਹਾਸਲ ਕੀਤੀ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਅਜੇ ਤੱਕ ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ ਪਰ ਮਾਮਲੇ ਦੀ ਹੋਰ

ਜਾਂਚ ਕੀਤੀ ਜਾ ਰਹੀ ਹੈ।ਪੁਲਸ ਕਮਿਸ਼ਨਰ ਨੇ ਦੁਹਰਾਇਆ ਕਿ ਉਹ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਕਮਿਸ਼ਨਰੇਟ ਜਲੰਧਰ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਸ਼ਹਿਰ ਬਣਾਉਣ ਲਈ ਵਚਨਬੱਧ ਹੈ। ਸ਼੍ਰੀ ਸਵਪਨ ਸ਼ਰਮਾ ਨੇ ਇਸ ਨੇਕ ਕਾਰਜ ਲਈ ਆਮ ਜਨਤਾ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਕਿਉਂਕਿ ਲੋਕਾਂ ਦੀ ਸਰਗਰਮ ਭੂਮਿਕਾ ਤੋਂ ਬਿਨਾਂ ਅਜਿਹੇ ਟੀਚਿਆਂ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *