ਪਰਿਵਾਰ ਨਾਲ ਅਫਸੋਸ ਕਰਨ ਅਗਨੀਵੀਰ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ

Uncategorized

ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਘਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਨਾਂ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸਨਮਾਨ ਰਾਸ਼ੀ ਵਜੋਂ ਚੈੱਕ ਦਿੱਤਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਯਾਦ ਵਿੱਚ ਖੇਡ ਸਟੇਡੀਅਮ ਅਤੇ ਬੁੱਤ ਲਾਇਆ ਜਾਵੇਗਾ ਅਤੇ ਪਰਿਵਾਰ ਨੂੰ ਇੱਕ ਯੋਗ ਨੌਕਰੀ ਵੀ ਦਿੱਤੀ ਜਾਵੇਗੀ।

ਉਨ੍ਹਾਂ ਭਾਰਤੀ ਫੌਜ ਵੱਲੋਂ ਸਲਾਮੀ ਨਾ ਦਿੱਤੇ ਜਾਣ ‘ਤੇ ਕਿਹਾ ਕਿ ਕਿ ਸਾਡੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਲਈ ਚਾਰ ਸਲਿਊਟ ਵੀ ਨਹੀਂ ਦਿੱਤੇ ਗਏ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਕ ਪ੍ਰਾਈਵੇਟ ਐਂਬੂਲੈਂਸ ਦੇ ਵਿੱਚ ਹਸਪਤਾਲ ਛੱਡ ਕੇ ਚਲੇ ਗਏ। ਇਸ ਸਬੰਧੀ ਉਹ ਰੱਖਿਆ ਮੰਤਰੀ ਦੇ ਨਾਲ ਵੀ ਗੱਲ ਕਰਨਗੇ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਇਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਆਪਣਾ ਸ਼ਹੀਦ ਮੰਨ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਅਗਨੀਵੀਰ ਸਕੀਮ ਲਿਆਂਦੀ ਗਈ ਸੀ ਤਾਂ ਸਾਡੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਉਹ ਰੱਖਿਆ ਮੰਤਰੀ ਨੂੰ ਮਿਲ ਕੇ ਅਗਨੀਵੀਰ ਸਕੀਮ ਵਿੱਚ ਤਬਦੀਲੀ ਕਰਨ ਦੇ ਲਈ ਵੀ ਮੰਗ ਰੱਖਣਗੇ। ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਕੱਚੇ ਅਧਿਆਪਕ ਜਾਂ ਕੱਚੇ ਮੁਲਾਜ਼ਮ ਤਾਂ ਸੁਣੇ ਸਨ ਪਰ ਕੀ ਹੁਣ ਸਾਡੀ ਫੌਜ ਵੀ ਕੱਚਿਆਂ ਦੇ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇਸ਼ ਦੀ ਰਾਖੀ ਕਰਦਿਆਂ ਹੋਇਆਂ ਹੀ ਸ਼ਹੀਦ ਹੋਇਆ ਹੈ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਨੂੰ ਸ਼ਹੀਦ ਮੰਨਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *