ਸਾਰੇ ਟੱਬਰ ਦੀਆਂ ਲਾ.ਸ਼ਾਂ ਦੇਖ ਫੁੱਟ ਫੁੱਟ ਰੋਇਆ ਪਰਿਵਾਰ! ਮਾਂ ਪੁੱਤ ਨੂੰ ਇਕੱਠੇ ਰੱਖ ਕੀਤਾ ਸਸਕਾਰ

Uncategorized

ਪਤੀ-ਪਤਨੀ ਤੇ ਪੁੱਤਰ ਦਾ ਬੀਤੀ ਰਾਤ ਪਰਿਵਾਰ ਵਲੋਂ ਪੋਸਟਮਾਰਟਮ ਤੋਂਬਾਅਦ ਬਰਨਾਲਾ ਦੇ ਪਿੰਡ ਪੰਦੇਰ ਵਿਚ ਦੇਰ ਰਾਤ 10 ਵਜੇ ਸਸਕਾਰ ਕਰ ਦਿੱਤਾ ਗਿਆ। ਇਕੋ ਸਮੇਂ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਸਸਕਾਰ ਮੌਕੇ ਪੂਰੇ ਪਿੰਡ ਵਿਚ ਸੰਨਾਟਾ ਪਸਰ ਗਿਆ। ਇਸ ਦਰਦਨਾਕ ਮੰਜ਼ਰ ਨੂੰ ਦੇਖ ਕੇ ਹਰ ਵਿਅਕਤੀ ਦੀ ਅੱਖ ਨਮ ਸੀ। ਰਾਤ ਲਗਭਗ 10 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਦੋ ਚਿਤਾਵਾਂ ਸਾੜੀਆਂ ਗਈਆਂ, ਇਕ ’ਤੇ ਮ੍ਰਿਤਕ ਸਤਬੀਰ ਸਿੰਘ ਜਦਕਿ ਇਕ ਚਿਤਾ ’ਤੇ ਅਮਨਦੀਪ ਕੌਰ ਅਤੇ ਉਸ ਦੇ ਪੁੱਤਰ ਅਨਾਹਦ ਦਾ ਇਕੱਠਿਆਂ ਸਸਕਾਰ ਕੀਤਾ ਗਿਆ। ਮ੍ਰਿਤਕਾ ਅਮਨਦੀਪ ਕੌਰ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਦੀ ਪੰਚਾਇਤ ਵਲੋਂ ਇਸ ਦਰਦਨਾਕ ਘਟਨਾ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਦਿਲ ਦਹਿਲਾ ਦੇਣ ਵਾਰਦਾਤ ਵਿਚ ਇਕ ਭਰਾ ਨੇ ਦੂਜੇ ਭਰਾ ਦੇ ਪੂਰੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਪੰਦੇਰ ਦੀ ਪੰਚਾਇਤ ਨੇ ਇਸ ਖੌਫਨਾਕ ਘਟਨਾ ਨੂੰ ਲੈ ਕੇ ਦੋਸ਼ੀਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚੇ ਪਿੰਡ ਦੇ ਸਰਪੰਚ ਨੇ ਇਸ ਦਰਦਨਾਕ ਘਟਨਾ ’ਤੇ ਗੁੱਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਪਰਿਵਾਰ ’ਚ ਮਾਮੂਲੀ ਝਗੜੇ ਕਾਰਨ ਅਜਿਹੀ ਖੌਫਨਾਕ ਘਟਨਾ ਨੂੰ ਅੰਜਾਮ ਦੇ ਦਿੱਤਾ ਪਰ ਅਸਲ ਕਾਰਨਾਂ ਦਾ ਪਤਾ ਹੀ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ।ਮੁਲਜ਼ਮ ਨੇ ਦੱਸਿਆ ਕਿ ਪਹਿਲਾਂ ਉਸ ਨੇ ਆਪਣੀ ਭਰਜਾਈ ਅਮਨਦੀਪ ਕੌਰ ਦਾ ਘਰ ਅੰਦਰ ਕਮਰੇ ਵਿਚ ਗਲਾ ਘੁਟਿਆ ਅਤੇ ਜਦੋਂ ਉਹ ਬੇਹੋਸ਼ ਹੋ ਗਈ ਤਾਂ ਉਸ ਨੇ ਉਸ ਨੂੰ ਗੱਲ ਵਿਚ ਚੁੰਨੀ ਪਾ ਕੇ ਪੱਖੇ ਨਾਲ ਲਟਕਾ ਦਿੱਤਾ ਤਾਂ ਕਿ ਇਹ ਆਤਮ ਹੱਤਿਆ ਲੱਗੇ।

ਜਦੋਂ ਸਤਬੀਰ ਸਿੰਘ ਘਰ ਆਇਆ ਤਾਂ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਲੋਹੇ ਦੀ ਕਹੀ ਮਾਰੀ, ਜਿਸ ਨਾਲ ਉਹ ਬੇਹੋਸ਼ ਹੋ ਗਿਆ। ਉਸ ਉਪਰੰਤ ਉਹ ਸਤਬੀਰ ਸਿੰਘ ਅਤੇ ਅਮਨਦੀਪ ਕੌਰ ਨੂੰ ਚਾਦਰ ਵਿਚ ਲਪੇਟ ਕੇ ਗੱਡੀ ਵਿਚ ਪਾ ਕੇ ਅਤੇ ਘਰ ਦੀਆਂ ਲਾਈਟਾਂ ਬੰਦ ਕਰਕੇ ਰੋਪੜ ਨੇੜੇ ਵੱਡੀ ਨਹਿਰ ’ਤੇ ਪੁੱਜ ਕੇ ਸਤਬੀਰ ਸਿੰਘ ਅਤੇ ਅਮਨਦੀਪ ਕੌਰ ਨੂੰ ਨਹਿਰ ਵਿਚ ਸੁੱਟ ਦਿੱਤਾ, ਫਿਰ ਉਨ੍ਹਾਂ ਛੋਟੇ ਲੜਕੇ ਅਨਾਹਦ ਸਿੰਘ ਜੋ ਗੱਡੀ ਵਿਚ ਬੈਠਾ ਰੋ ਰਿਹਾ ਸੀ ਨੂੰ ਵੀ ਜਿਊਂਦਾ ਨਹਿਰ ਵਿਚ ਸੁੱਟ ਦਿੱਤਾ। ਖਰੜ ਸਦਰ ਥਾਣੇ ਦੇ ਐੱਸ. ਐੱਚ. ਓ. ਜਗਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਲਖਬੀਰ ਸਿੰਘ ਇਸ ਘਿਣੋਨੀ ਵਾਰਦਾਤ ਕਰਨ ਤੋਂ ਬਾਅਦ ਆਪਣੇ ਪਿੰਡ ਪੰਧੇਰੀ ਥਾਣਾ ਧਨੋਲਾ ਚੱਲਿਆ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *