3 ਭੈਣਾਂ ਦੇ ਇਕਲੌਤੇ ਭਰਾ ਦੀ ਤਿਰੰਗੇ ‘ਚ ਲਿਪਟੀ ਆਈ ਮ੍ਰਿਤਕ ਦੇਹ

Uncategorized

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ

ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *