ਗਰੀਬਾਂ ਦੇ ਆਸ਼ਿਆਨੇ ਨੂੰ ਲੱਗੀ ਅੱਗ – 3 ਬੱਚੇ ਅਤੇ ਉਨ੍ਹਾਂ ਦਾ ਪਿਤਾ ਝੁਲਸਿਆ

Uncategorized

ਮਾਛੀਵਾੜਾ ਸਾਹਿਬ ਦੇ ਬਲੀਬੇਗ ਬਸਤੀ ਵਿਖੇ ਬੀਤੀ ਰਾਤ ਇੱਕ ਝੁੱਗੀ ਵਿਚ ਅੱਗ ਲੱਗਣ ਕਾਰਨ ਉਸ ਵਿਚ ਸੁੱਤੇ ਪਏ 3 ਬੱਚੇ ਸ਼ਬਨਮ, ਵਿਸ਼ਾਲ ਤੇ ਗੋਪਾਲ ਅਤੇ ਉਨ੍ਹਾਂ ਦਾ ਪਿਤਾ ਇੰਦਰ ਸਾਹਨੀ ਬੁਰੀ ਤਰ੍ਹਾਂ ਝੁਲਸ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਦੀ ਮਾਂ ਸੁਨੀਤਾ ਦੇਵੀ ਨੇ ਦੱਸਿਆ ਕਿ ਉਹ ਰੋਟੀ ਪਕਾਉਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੌ ਗਏ ਸਨ। ਉਸਨੇ ਦੱਸਿਆ ਕਿ ਉਹ ਤੇ ਉਸਦਾ ਪਤੀ ਅੱਗੇ ਝੁੱਗੀ ਵਿਚ ਸੁੱਤੇ ਪਏ ਸਨ ਜਦਕਿ ਪਿਛਲੇ ਪੱਕੇ ਬਣੇ ਕਮਰੇ ਵਿਚ ਉਨ੍ਹਾਂ ਦੇ ਤਿੰਨ ਬੱਚੇ ਸੌ ਰਹੇ ਸਨ।

ਸੁਨੀਤਾ ਦੇਵੀ ਨੇ ਦੱਸਿਆ ਕਿ ਉਸਦਾ ਪਤੀ ਖੇਤਾਂ ਵਿਚ ਫਸਲਾਂ ’ਤੇ ਸਪਰੇਅ ਕਰਨ ਦਾ ਕੰਮ ਕਰਦਾ ਹੈ ਅਤੇ ਉਸਲੇ ਸਪਰੇਅ ਵਾਲਾ ਪੰਪ ਚੁੱਲ੍ਹੇ ਨੇਡ਼੍ਹੇ ਰੱਖ ਦਿੱਤਾ। ਸ਼ੰਕਾ ਕੀਤੀ ਜਾ ਰਹੀ ਹੈ ਕਿ ਚੁੱਲ੍ਹੇ ਦੀ ਰਾਖ਼ ਤੋਂ ਪੰਪ ਵਿਚ ਪਏ ਪੈਟਰੋਲ ਨੂੰ ਅੱਗ ਲੱਗ ਗਈ ਜਿਸਨੇ ਸਾਰੀ ਝੁੱਗੀ ਨੂੰ ਆਪਣੀ ਚਪੇਟ ਵਿਚ ਲੈ ਲਿਆ। ਅੱਗ ਦੀ ਲਪਟਾਂ ਦੇਖ ਅਤੇ ਰੌਲਾ ਸੁਣ ਕੇ ਆਸ-ਪਾਸ ਦੇ ਗੁਆਂਢੀ ਵੀ ਉੱਠ ਖਡ਼ੇ ਹੋਏ ਜਿਨ੍ਹਾਂ ਨੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਸੁਨੀਤਾ ਦੇਵੀ ਦੇ ਤਿੰਨ ਬੱਚੇ ਜੋ ਪਿਛਲੇ ਕਮਰੇ ’ਚ ਪਏ ਸਨ ਉਹ ਅੱਗ ਦੀਆਂ ਲਪਟਾਂ ’ਚ ਘਿਰ ਗਏ ਅਤੇ ਧੂੰਏ ਕਾਰਨ ਉਹ ਬੇਹਾਲ ਹੋ ਗਏ ਅਤੇ ਬਡ਼ੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ 3 ਬੱਚੇ ਸ਼ਬਨਮ, ਵਿਸ਼ਾਲ ਤੇ ਗੋਪਾਲ ਅਤੇ ਉਨ੍ਹਾਂ ਦਾ ਪਿਤਾ ਇੰਦਰ ਸਾਹਨੀ ਝੁਲਸੇ ਗਏ ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਮਰਾਲਾ ਹਸਪਤਾਲ ਲਿਆਂਦਾ ਗਿਆ ਪਰ ਹਾਲਾਤ ਗੰਭੀਰ ਦੇਖਦਿਆਂ ਪੀਜੀਆਈ ਚੰਡੀਗਡ਼੍ਹ ਰੈਫ਼ਰ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *