3 ਸਾਲਾਂ ਮਾਸੂਮ ਦਾ ਕੀਤਾ ਅੰਤਿਮ ਸੰਸਕਾਰ ਤੇ ਭੈਣ ਦਾ ਨਹੀਂ ਦੇਖਿਆ ਜਾ ਰਿਹਾ ਹਾਲ

Uncategorized

ਬੀਤੇ ਐਤਵਾਰ ਦੇਰ ਸ਼ਾਮ ਇਕ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਡਰਾਮਾ ਪਿਤਾ ਨੇ ਰਚਿਆ ਸੀ, ਜਦਕਿ ਬੱਚੇ ਨੂੰ ਉਸ ਦੇ ਪਿਤਾ ਵੱਲੋਂ ਰੱਸੇ ਨਾਲ ਗਲ਼ਾ ਘੁੱਟ ਕੇ ਮੌ ਤ ਦੇ ਘਾਟ ਉਤਾਰ ਕੇ ਵਗਦੇ ਸੂਏ ‘ਚ ਸੁੱਟ ਦਿੱਤਾ ਗਿਆ ਸੀ, ਜਿਸ ਦੀ ਲਾਸ਼ ਮੰਗਲਵਾਰ ਸਵੇਰੇ ਪੁਲਸ ਵੱਲੋਂ ਬਰਾਮਦ ਕਰਨ ਉਪਰੰਤ ਬੁੱਧਵਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਸ ਨੂੰ ਮੁੱਖ ਅਗਨੀ ਉਸ ਦੇ ਤਾਏ ਨੇ ਦਿੱਤੀ।

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਬੀਤੇ ਕੱਲ੍ਹ ਐਤਵਾਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ 3 ਸਾਲਾ ਬੇਟੇ ਗੁਰਸੇਵਕ ਸਿੰਘ ਸਣੇ ਮੋਟਰਸਾਈਕਲ ‘ਤੇ ਰਿਸ਼ਤੇਦਾਰ ਕੋਲ ਪਿੰਡ ਬਿੱਲਿਆਂ ਵਾਲਾ ਜਾ ਰਿਹਾ ਸੀ ਤਾਂ ਰਸਤੇ ’ਚ 3 ਅਣਪਛਾਤੇ ਕਾਰ ਸਵਾਰ ਉਸ ਦੇ ਬੇਟੇ ਸਮੇਤ ਮੋਬਾਇਲ ਫ਼ੋਨ ਅਤੇ 300 ਰੁਪਏ ਦੀ ਨਕਦੀ ਖੋਹ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਦਿਆਂ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਪੁਲਸ ਵੱਲੋਂ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਜਾਂਚ ‘ਚ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਪਿਤਾ ਪੁਲਸ ਨੂੰ ਜਾਣਕਾਰੀ ਦੇਣ ਵਿੱਚ ਝੂਠ ਬੋਲ ਰਿਹਾ ਹੈ। ਸੋਮਵਾਰ ਦੁਪਹਿਰ ਸਮੇਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਸ ਸਾਹਮਣੇ ਇਹ ਗੱਲ ਆਈ ਕਿ ਲੜਕੇ ਗੁਰਸੇਵਕ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਵੱਲੋਂ ਹੀ ਉਸ ਨੂੰ ਮੌ ਤ ਦੇ ਘਾਟ ਉਤਾਰਦਿਆਂ ਨਜ਼ਦੀਕ ਪਿੰਡ ਜਾਮਾਰਾਏ ਵਿਖੇ ਸੂਏ ’ਚ ਸੁੱਟ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *