ਜਸ਼ਨਦੀਪ ਕੌਰ ਇਨਸਾਫ਼ ਮੋਰਚੇ ‘ਚ ਪੁੱਜਾ ਬਾਬਾ ਬਖਸ਼ੀਸ਼ ਸਿੰਘ, ਪੁਲਿਸ ਪ੍ਰਸਾਸ਼ਨ ਨੂੰ ਹੋ ਗਿਆ ਸਿੱਧਾ

Uncategorized

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦੇ ਮੁੱਖ ਗੇਟ ਉੱਤੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵੱਲੋਂ ਪਿਛਲੇ ਸਾਲ 18 ਦਸੰਬਰ 2023 ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ।ਮ੍ਰਿਤਕਾ ਜਸ਼ਨਦੀਪ ਕੌਰ ਦੇ ਪਿਤਾ ਹਰਚਰਨ ਸਿੰਘ ਪਹਿਲੇ ਦਿਨ ਤੋਂ ਧਰਨੇ ਵਿੱਚ ਡਟੇ ਹੋਏ ਹਨ। ਅੱਜ ਮੋਰਚੇ ਵਿਚ ਵੱਡੀ ਗਿਣਤੀ ਵਿਚ ਰਾਜਨੀਤੀਕ ਧਾਰਮਿਕ, ਕਿਸਾਨ ਮਜ਼ਦੂਰ ਜਥੇਬੰਦੀਆਂ, ਬੁੱਧੀਜੀਵੀਆਂ, ਸਮਾਜਸੇਵੀ ਅਤੇ ਪੰਥਕ

ਸ਼ਖਸ਼ੀਅਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਯੂਨੀਵਰਸਿਟੀ ਵਿਖੇ ਰੋਸ਼ ਪ੍ਰਦਰਸਨ ਕਰਦਿਆਂ ਮਾਰਚ ਕੀਤਾ ਗਿਆ। ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂ ਮੰਗ ਪੱਤਰ ਬਲਜੀਤ ਵਿਰਕ ਡੀਐਸਪੀ ਨੂੰ ਦਿੱਤਾ ਗਿਆ ਅਤੇ ਜਲਦ ਮੰਗਾਂ ਨੂੰ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ। ਮੋਰਚੇ ਵੱਲੋਂ ਮੰਗ ਕੀਤੀ ਗਈ ਕਿ ਮਿਰਤਕ ਜਸ਼ਨਦੀਪ ਕੌਰ ਦੀ ਮੌਤ ਦੇ ਜ਼ਿੰਮੇਵਾਰ ਪ੍ਰੋਫ਼ੈਸਰ ਸੁਰਜੀਤ ਸਮੇਤ ਯੂਨੀਵਰਸਿਟੀ ਅਧਿਕਾਰੀਆਂ ਉੱਪਰ ਪਰਚਾ ਦਰਜ ਕੀਤਾ ਜਾਵੇ।ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਵਾਲੇ ਪ੍ਰੋਫ਼ੈਸਰ ਨੂੰ

ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ । ਉਹਨਾਂ ਕਿਹਾ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ ਉਹਨਾਂ ਸਮਾਂ ਸੰਘਰਸ਼ ਚਲਦਾ ਰਹੇਗਾ ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਨਸਾਫ਼ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਇਨਸਾਫ਼ ਲਈ ਬੁਲੰਦ ਆਵਾਜ਼ ਨੂੰ ਬੰਦ ਕਰਨ ਲਈ ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਅਤੇ ਪਰਚੇ ਕੀਤੇ ਗਏ ਹਨ , ਉਹਨਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਪ੍ਰੋਫ਼ੈਸਰ ਉਤੇ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਉਨ੍ਹਾਂ ਸਮਾਂ ਉਹ ਇਨਸਾਫ਼ ਲਈ ਡਟੇ ਰਹਿਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *