Punjab ‘ਚ ਮੌਸਮ ਮੁੜ ਲਵੇਗਾ ਕਰਵਟ 18 ਤੋਂ 21 ਫਰਵਰੀ ਤੱਕ ਬਾਰਸ਼ ਦਾ Alert

Uncategorized

ਕਿਸਾਨਾਂ ਨੇ ਸੜਕਾਂ ’ਤੇ ਮੋਰਚਾ ਲਾਇਆ ਹੋਇਆ ਹੈ ਅਤੇ ਇਸ ਵਿਚਕਾਰ ਮੌਸਮ ਖਰਾਬ ਹੋਣ ਦੇ ਆਸਾਰ ਬਣ ਗਏ ਹਨ, ਜੋ ਕਿ ਕਿਤੇ ਨਾ ਕਿਤੇ ਪ੍ਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰ ਕੇ ਬਾਰਡਰ ’ਤੇ ਪਹੁੰਚੇ ਹਨ। ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਂਟਰ ਵੱਲੋਂ ਪੰਜਾਬ, ਹਰਿਆਣਾ ਤੇ ਦਿੱਲੀ ਦੇ ਮੌਸਮ ਖਰਾਬ ਹੋਣ ਸਬੰਧੀ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਖਰਾਬ ਮੌਸਮ ਸਬੰਧੀ ਜੋ ਸੰਭਾਵਨਾ ਪ੍ਰਗਟਾਈ ਗਈ ਹੈ, ਉਸਦੇ ਮੁਤਾਬਕ ਓਰੇਂਜ ਦੇ ਇਲਾਵਾ ਯੈਲੋ ਅਲਰਟ ਵੀ ਜਾਰੀ

ਕੀਤਾ ਗਿਆ ਹੈ। ਵਿਭਾਗੀ ਸੂਚਨਾ ਮੁਤਾਬਕ ਇਕ ਤਾਜ਼ਾ ਪੱਛਮੀ ਗੜਬੜੀ ਪੱਛਮੀ ਹਿਮਾਚਲ ਇਲਾਕੇ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਮੁਤਾਬਕ ਹਨੇਰੀ ਅਤੇ ਤੂਫਾਨ ਨਾਲ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗੀ ਚਿਤਾਵਨੀ ਮੁਤਾਬਕ ਪੰਜਾਬ ਵਿਚ 18 ਫਰਵਰੀ ਤੋਂ ਖਰਾਬ ਮੌਸਮ ਦੀ ਸ਼ੁਰੂਆਤ ਹੋਣ ਸਬੰਧੀ ਦੱਸਿਆ ਗਿਆ ਹੈ। ਇਸੇ ਲੜੀ ਵਿਚ 19-20 ਫਰਵਰੀ ਨੂੰ ਓਰੇਂਜ ਅਲਰਟ ਰਹੇਗਾ, ਜਦੋਂ ਕਿ 21 ਫਰਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਰਾਜਧਾਨੀ ਦਿੱਲੀ ਤੇ ਹਰਿਆਣਾ ਵਿਚ 19-20 ਫਰਵਰੀ ਨੂੰ ਓਰੇਂਜ ਅਲਰਟ ਰਹੇਗਾ, ਜਦੋਂ ਕਿ 21 ਫਰਵਰੀ ਨੂੰ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਵਿਚ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ, ਜਦਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਨੇੜੇ-ਤੇੜੇ ਚੱਲ ਰਿਹਾ ਹੈ। ਹਨੇਰੀ-ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਤਾਪਮਾਨ ਵਿਚ ਵੱਡੇ ਪੱਧਰ ’ਤੇ ਗਿਰਾਵਟ ਦਰਜ ਹੋਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *