Gurdas Maan ਪਹੁੰਚੇ ਛੋਟੇ ਸ਼ੁਭ ਨੂੰ ਦੇਖਣ, ਕਿਹਾ ਕੁਦਰਤ ਦੀ ਕੋਈ ਲਿਮਟ ਨਹੀ

Uncategorized

ਅੱਜ ਸਵੇਰ ਤੋਂ ਹੀ ਜਦੋਂ ਤੋਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਹੈ, ਉਦੋਂ ਤੋਂ ਹੀ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ ‘ਚ ਵਸਦੇ ਮੂਸੇਵਾਲਾ ਦੇ ਫੈਨਜ਼ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਰ ਨੂੰ ਮਿਲਣ ਲਈ ਅਤੇ ਵਧਾਈਆਂ ਦੇਣ ਲਈ ਹਰ ਕੋਈ ਉਤਾਵਲਾ ਹੈ। ਇਸੇ ਦੌਰਾਨ ਸਿੱਧੂ ਦੇ ਬਹੁਤ ਸਾਰੇ ਚਾਹੁਣ ਵਾਲੇ ਉਸ ਦੇ ਛੋਟੇ ਭਰਾ ਨੂੰ ਦੇਖਣ ਲਈ ਬਠਿੰਡਾ ਵਿਖੇ ਹਸਪਤਾਲ ਪਹੁੰਚੇ।

ਇਸੇ ਦੌਰਾਨ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੀ ਆਪਣੇ ਆਪ ਨੂੰ ਰੋਕ ਨਾ ਸਕੇ ਤੇ ਛੋਟੇ ਮੂਸੇਵਾਲਾ ਨੂੰ ਮਿਲਣ ਲਈ ਹਸਪਤਾਲ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੇ ਮਾਂ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਸਿਹਤ ਦੀਆਂ ਦੁਆਵਾਂ ਮੰਗੀਆਂ ਅਤੇ ਕਿਹਾ ਕਿ ਉਹ ਪਰਮਾਤਮਾ ਤੋਂ ਦੋਵਾਂ ਮਾਂ ਅਤੇ ਪੁੱਤ ਦੇ ਤੰਦਰੁਸਤ ਰਹਿਣ ਦੀ ਕਾਮਨਾ ਕਰਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਵੱਡੀ ਖੁਸ਼ੀ ਇਸ ਗੱਲ ਦੀ ਹੈ ਕਿ ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਰ ਨੂੰ ਜ਼ਿੰਦਗੀ ਜਿਊਣ

ਦਾ ਸਹਾਰਾ ਮਿਲ ਗਿਆ ਹੈ। ਸਿੱਧੂ ਦੇ ਫੈਨਜ਼ ਬਾਰੇ ਬੋਲਦਿਆਂ ਵੀ ਉਨ੍ਹਾਂ ਕਿਹਾ ਸਿੱਧੂ ਦੇ ਫੈਨਜ਼ ਦੇ ਦਿਲਾਂ ‘ਚ ਵੀ ਨਵੀਂ ਆਸ ਬੱਝੀ ਹੈ।ਆਈ.ਵੀ.ਐੱਫ. ਤਕਨੀਕ ਬਾਰੇ ਉਨ੍ਹਾਂ ਕਿਹਾ ਕਿ ਇਨਸਾਨ ਦੀ ਹੀ ਲਿਮਿਟ ਹੁੰਦੀ ਹੈ, ਪਰ ਕੁਦਰਤ ਦੀ ਕੋਈ ਲਿਮਿਟ ਨਹੀਂ ਹੁੰਦੀ। ਇਸੇ ਕਾਰਨ, ਜਦੋਂ ਆਈ.ਵੀ.ਐੱਫ. ਤਕਨੀਕ 50 ਸਾਲ ਤੋਂ ਜ਼ਿਆਦਾ ਉਮਰ ਦੀਆਂ ਔਰਤਾਂ ਲਈ ਨਹੀਂ ਅਪਣਾਈ ਜਾ ਸਕਦੀ, ਉੱਥੇ ਹੀ ਮਾਂ ਚਰਨ ਕੌਰ ਨੇ ਵੱਡਾ ਹੌਂਸਲਾ ਦਿਖਾਇਆ ਅਤੇ 58 ਸਾਲ ਦੀ ਉਮਰ ‘ਚ ਪੁੱਤਰ ਨੂੰ ਜਨਮ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *