ਮੌਸਮ ਨੂੰ ਲੈਕੇ ਹੋ ਜਾਓ ਸਾਵਧਾਨ! ਅੱਤ ਦੀ ਗਰਮੀ ਕੱਢੇਗੀ ਵੱਟ? ਪਰ ਹੋਲੀ ਤੋਂ ਪਹਿਲਾਂ ਪੈ ਸਕਦਾ ਮੀਂਹ!

Uncategorized

ਸਾਲ 2024 ਦਾ ਮਾਰਚ ਦਾ ਅੱਧਾ ਮਹੀਨਾ ਲੰਘ ਚੁੱਕਾ ਹੈ। ਮੌਸਮ ਹੁਣ ਤੋਂ ਹੀ ਗਰਮ ਹੋਣ ਲੱਗਾ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ‘ਚ ਵੀ ਵਾਧਾ ਦੇਖਿਆ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਹਫ਼ਤੇ ਤੋਂ ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਉੱਤਰ ਪੱਛਮੀ ਭਾਰਤ ‘ਚ ਦਿਨ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ। ਆਈ. ਐੱਮ. ਡੀ. ਨੇ ਆਪਣੇ ਐਤਵਾਰ ਦੇ ਬੁਲੇਟਿਨ ‘ਚ ਕਿਹਾ ਕਿ ਅਗਲੇ 4 ਤੋਂ 5 ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਹੌਲੀ ਹੌਲੀ 2 ਤੋਂ 4 ਡਿਗਰੀ ਸੈਲਸੀਅਸ ਦਾ

ਵਾਧਾ ਹੋਣ ਦੀ ਸੰਭਾਵਨਾ ਹੈ।ਕੁਝ ਦਿਨਾਂ ‘ਚ ਗਰਮੀ ਵਧੇਗੀ ਸਕਾਈਮੇਟ ਵੈਦਰ ਦੇ ਉਪ ਪ੍ਰਧਾਨ (ਜਲਵਾਯੂ) ਮਹੇਸ਼ ਪਲਾਵਤ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ‘ਚ ਹੁਣ ਕੋਈ ਵੱਡੀ ਮੌਸਮੀ ਗਤੀਵਿਧੀ ਦੀ ਉਮੀਦ ਨਹੀਂ ਹੈ। ਇਸ ਨਾਲ ਦਿਨ ਤੇ ਰਾਤ ਦਾ ਤਾਪਮਾਨ ਵਧੇਗਾ। ਅਗਲੇ ਹਫ਼ਤੇ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਸ ਪਾਸ ਪਹੁੰਚ ਜਾਵੇਗਾ ਤੇ ਇਸ ਤੋਂ ਬਾਅਦ ਹੋਰ ਵਧੇਗਾ। ਹਾਲਾਂਕਿ ਆਈ. ਐੱਮ. ਡੀ. ਨੇ ਕਿਹਾ ਕਿ ਮੱਧ ਤੇ ਪੂਰਬੀ ਭਾਰਤ ‘ਚ ਗਰਜ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ।

ਆਈ. ਐੱਮ. ਡੀ. ਦੇ ਅਨੁਸਾਰ ਜੰਮੂ ਕਸ਼ਮੀਰ, ਲਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਪੰਜਾਬ ਤੇ ਉੱਤਰ ਪੂਰਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ‘ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਰਹਿੰਦਾ ਹੈ। ਦੱਖਣੀ ਪ੍ਰਾਇਦੀਪ ਭਾਰਤ ਜਿਥੇ ਇਹ ਆਮ ਦੇ ਨੇੜੇ ਹਨ ਪਰ ਗਰਮ ਮੌਸਮ ਵੱਲ ਹੌਲੀ ਹੌਲੀ ਤਬਦੀਲੀ ਹੋਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *