ਕੈਨੇਡਾ 5 ਦਿਨ ਪਹਿਲਾ ਗਏ ਪੰਜਾਬੀ ਵੱਲੋ ਪਤਨੀ ਦਾ ਕਤਲ

Uncategorized

ਜਗਰਾਓਂ ਦੇ ਪਿੰਡ ਮੱਲ੍ਹਾ ਦੀ ਵਿਆਹੁਤਾ ਨੂੰ ਕੈਨੇਡਾ ਵਿਚ ਉਸ ਦੇ ਪਤੀ ਨੇ ਕਤਲ ਕਰ ਕੇ ਵੀਡੀਓ ਬਣਾਈ। ਜਗਰਾਓਂ ਦੇ ਪਿੰਡ ਮੱਲ੍ਹਾ ਵਾਸੀ ਹਿੰਮਤ ਸਿੰਘ ਨੇ ਦੱਸਿਆ ਕਿ ਸਾਲ 2022 ਵਿਚ ਉਸ ਦੀ ਧੀ ਬਲਵਿੰਦਰ ਕੌਰ ਆਪਣੀ ਧੀ ਹਰਨੂਰਪ੍ਰੀਤ ਕੌਰ ਕੋਲ ਕੈਨੇਡਾ ਦੇ ਸ਼ਹਿਰ ਐਬਟਸਫੋਰਡ ਬੀਸੀ ਚਲੀ ਗਈ ਸੀ। ਉਸ ਦੇ ਪਿੱਛੋਂ ਉਸ ਦਾ ਪਤੀ ਜਗਪ੍ਰੀਤ ਸਿੰਘ ਰਾਜੂ ਉਸ ਦੀ ਧੀ ਬਲਵਿੰਦਰ ਕੌਰ ਨੂੰ ਲਗਾਤਾਰ ਉਸ ਨੂੰ ਵੀ ਕੈਨੇਡਾ ਸੱਦਣ ਲਈ ਫੋਨ ’ਤੇ ਪਰੇਸ਼ਾਨ ਕਰਦਾ ਸੀ। ਆਖਰਕਾਰ ਉਸ ਦੀ ਦੋਹਤੀ ਹਰਨੂਰਪ੍ਰੀਤ ਕੌਰ ਨੇ 11 ਮਾਰਚ 2024 ਨੂੰ ਆਪਣੇ ਪਿਤਾ

ਜਗਪ੍ਰੀਤ ਸਿੰਘ ਉਰਫ ਰਾਜੂ ਨੂੰ ਵੀ ਕੈਨੇਡਾ ਸੱਦ ਲਿਆ। ਜਗਪ੍ਰੀਤ ਨੇ ਕੈਨੇਡਾ ਪਹੁੰਚਣ ਦੇ 5 ਦਿਨਾਂ ਬਾਅਦ ਹੀ ਆਪਣੀ ਪਤਨੀ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਜਿਸ ਦੀ ਵੀਡੀਓ ਬਣਾ ਕੇ ਜਗਪ੍ਰੀਤ ਸਿੰਘ ਨੇ ਆਪਣੀ ਮਾਤਾ ਨੂੰ ਲੁਧਿਆਣਾ ਵਿਖੇ ਭੇਜ ਦਿੱਤੀ। ਇਹ ਵੀਡੀਓ ਉਨ੍ਹਾਂ ਦੇੇ 18 ਸਾਲਾ ਦੋਹਤੇ ਗੁਰਨੂਰ ਸਿੰਘ ਨੇ ਦੇਖ ਲਈ। ਉਸ ਨੇ ਆਪਣੀ ਮਾਤਾ ਦੇ ਕਤਲ ਦੀ ਖਬਰ ਸਾਰੇ ਰਿਸ਼ਤੇਦਾਰਾਂ ਨੂੰ ਦੱਸ ਦਿੱਤੀ।

ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਕੌਰ ਦੇ ਕਾਤਲ ਜਗਪ੍ਰੀਤ ਸਿੰਘ ਨੂੰ ਕੈਨੇਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਉਸ ਦੀ ਧੀ ਨੂੰ ਦਾਜ ਲਈ ਪਰੇਸ਼ਾਨ ਅਤੇ ਕੁੱਟਮਾਰ ਕਰਦਾ ਸੀ ਪਰ ਉਹ ਧੀ ਦਾ ਘਰ ਵਸਾਉਣ ਲਈ ਧੀ ’ਤੇ ਹੋ ਰਹੇ ਜ਼ੁਲਮ ’ਤੇ ਕੋਈ ਕਾਰਵਾਈ ਨਾ ਕਰਵਾ ਸਕੇ। ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬਲਵਿੰਦਰ ਕੌਰ ਦੀ ਲਾਸ਼ ਨੂੰ ਪਿੰਡ ਮੱਲ੍ਹਾ ਵਿਖੇ ਲਿਆਂਦਾ ਜਾਵੇ ਜਿਥੇ ਉਸ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *