2 ਬੱਚਿਆਂ ਦੇ ਪਿਓ ਨੇ ਲਗਾਇਆ ਮੌ.ਤ ਨੂੰ ਗਲ਼ੇ ਚੋਰੀ ਦਾ ਝੂਠਾ ਇਲਜ਼ਾਮ ਨਾ ਸਹਿ ਸਕਿਆ ਜਗਤਾਰ ਸਿੰਘ ਸੋਨੀ

Uncategorized

ਖੰਨਾ ਦੇ ਪਿੰਡ ਪੰਜਰੁੱਖਾ ‘ਚ 2 ਬੱਚਿਆਂ ਦੇ ਪਿਓ ਨੇ ਮੌਤ ਨੂੰ ਗਲੇ ਲਾਇਆ। ਖੁਦਕੁਸ਼ੀ ਦੀ ਵਜ੍ਹਾ ਇਹ ਰਹੀ ਕਿ ਪਿੰਡ ਦੇ ਕੁੱਝ ਲੋਕ ਚੋਰੀ ਦਾ ਇਲਜ਼ਾਮ ਲਗਾ ਕੇ ਬਦਨਾਮੀ ਕਰ ਰਹੇ ਸੀ। ਬੇਇੱਜ਼ਤੀ ਮਹਿਸੂਸ ਕਰਨ ਮਗਰੋਂ ਇਸ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਇਸ ਘਟਨਾ ਸਬੰਧੀ ਪਿੰਡ ਦੇ ਸਰਪੰਚ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ। ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ

 

ਕਿ ਪਿੰਡ ਦੇ ਕੁੱਝ ਲੋਕ ਉਸਦੇ ਪਤੀ ਜਗਤਾਰ ਸਿੰਘ ਸੋਨੀ ‘ਤੇ ਚੋਰੀ ਦਾ ਝੂਠਾ ਇਲਜ਼ਾਮ ਲਗਾ ਰਹੇ ਸੀ। ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਸਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਖੁਦਕੁਸ਼ੀ ਕਰ ਲਈ। ਹਰਦੀਪ ਕੌਰ ਅਨੁਸਾਰ ਉਸਦੇ ਪਤੀ ਨੇ ਘਰ ਵਿੱਚ ਪਈ ਕੋਈ ਐਕਸਪਾਇਰੀ ਜਾਂ ਨਸ਼ੀਲੀ ਦਵਾਈ ਨਿਗਲ ਲਈ।

ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਸਦਰ ਖੰਨਾ ਵਿਖੇ ਪੁਲਿਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਰੁੱਖਾ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ, ਮਨਜੀਤ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ। ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

Leave a Reply

Your email address will not be published. Required fields are marked *