ਗੱਡੀ ‘ਚ ਬੈਠਾ ਬੰਦਾ ਫੋਨ ‘ਤੇ ਕਰ ਰਿਹਾ ਸੀ ਗੱਲਾਂ, ਆਹ ਦੇਖੋ ਉਸਦੀ ਗੱਡੀ ਨੇ ਕੀ ਕਰ’ਤਾ ਹਾਲ?

Uncategorized

ਇਕ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤਾਂ ਦੀ ਤੀਜੀ ਸਾਥਣ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਦੀ ਜਾਨ ਬਚਾਈ। ਇਹ ਹਾਦਸਾ ਮਲੌਦ ਥਾਣੇ ਅਧੀਨ ਪੈਂਦੇ ਪਿੰਡ ਲਹਿਲ ਨੇੜੇ ਵਾਪਰਿਆ। ਇਹ ਔਰਤਾਂ ਮਨਰੇਗਾ ਤਹਿਤ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਓਵਰਸਪੀਡ ਕਾਰ ਸਿੱਧੀ ਉਨ੍ਹਾਂ ਦੇ ਉੱਪਰ ਜਾ ਚੜ੍ਹੀ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ।ਮ੍ਰਿਤਕ ਔਰਤਾਂ ਦੀ ਪਛਾਣ ਬੁੱਢਾ (70) ਅਤੇ ਬਲਜਿੰਦਰ ਕੌਰ (55) ਵਜੋਂ ਹੋਈ ਹੈ। ਦੋਵੇਂ ਲਹਿਲ

ਪਿੰਡ ਦੀਆਂ ਰਹਿਣ ਵਾਲੀਆਂ ਸਨ। ਹਾਦਸੇ ਦੌਰਾਨ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਵਾਲੀ ਉਨ੍ਹਾਂ ਦੀ ਤੀਜੀ ਸਥਾਨ ਨੇ ਦੱਸਿਆ ਕਿ ਉਹ ਤਿੰਨੋਂ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਇੱਕ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆਈ। ਕਾਰ ਚਾਲਕ ਮੋਬਾਈਲ ‘ਤੇ ਗੱਲ ਕਰ ਰਿਹਾ ਸੀ। ਅਚਾਨਕ ਡਰਾਈਵਰ ਨੇ ਬੁੱਢਾ ਅਤੇ ਬਲਜਿੰਦਰ ਕੌਰ ਦੇ ਉਪਰ ਕਾਰ ਚੜ੍ਹਾ ਦਿੱਤੀ।ਬੜੀ ਮੁਸ਼ਕਲ ਨਾਲ ਉਸ ਨੇ ਨੇੜਿਓਂ ਲੰਘਦੀ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਚਾਲਕ ਦੋਵਾਂ ਔਰਤਾਂ ਨੂੰ ਕਾਫੀ

ਦੂਰ ਤੱਕ ਘਸੀਟਦਾ ਲੈ ਗਿਆ। ਕਾਰ ਚਾਲਕ ਮੋਬਾਈਲ ‘ਤੇ ਗੱਲ ਕਰ ਰਿਹਾ ਸੀ। ਜਦੋਂ ਕਾਰ ਔਰਤਾਂ ਦੇ ਨੇੜੇ ਪਹੁੰਚੀ ਤਾਂ ਉਸ ਦਾ ਕੰਟਰੋਲ ਗੁਆ ਬੈਠਾ ਅਤੇ ਕਾਰ ਨੇ ਦੋਵਾਂ ਔਰਤਾਂ ਨੂੰ ਕੁਚਲ ਦਿੱਤਾ। ਰਫਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਬ੍ਰੇਕ ਵੀ ਨਹੀਂ ਲਗਾ ਸਕਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਨੂੰ ਆਸ-ਪਾਸ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਲੋਕਾਂ ਨੂੰ ਸ਼ਾਂਤ ਕੀਤਾ। ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *