ਮੰਦਿਰ ‘ਚ ਸੇਵਾ ਕਰ ਘਰ ਪਰਤ ਰਹੀ ਔਰਤ ਦਾ ਬੇਰਹਿਮੀ ਨਾਲ ਕ.ਤਲ, ਜਾਣੋ ਪੂਰਾ ਮਾਮਲਾ

Uncategorized

ਪਿੰਡ ਸਿੱਧਵਾਂ ਦੋਨਾ ’ਚ ਇਕ ਮੰਦਰ ਦੀ ਮੁੱਖ ਸੇਵਾਦਾਰ ਕੁੜੀ ’ਤੇ ਉਸੇ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਮੌਕੇ ’ਤੇ ਪਹੁੰਚ ਕੇ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਕਾਤਲ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਲੜਕੀ ਦੀ ਪਛਾਣ ਸਰਿਤਾ ਦੇਵੀ (26 ਸਾਲ) ਪਤਨੀ ਰਾਕੇਸ਼ ਕੁਮਾਰ ਵਾਸੀ ਸਿੱਧਵਾਂ, ਦੋਵੇਂ ਮੂਲ ਵਾਸੀ ਬਿਹਾਰ ਵਜੋਂ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਔਰਤ ਦੋਸ਼ੀ ਨੂੰ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸ ਕਾਰਨ ਉਸ ਨੇ ਉਕਤ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਹੈ। ਦੇਰ ਸ਼ਾਮ ਕਿਸੇ ਨੇ ਉਸ ਨੂੰ ਸੂਚਨਾ ਦਿੱਤੀ

ਕਿ ਉਸ ਦੀ ਪਤਨੀ ਸਰਿਤਾ ਮੰਦਰ ਵਿਚ ਸੇਵਾ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ’ਤੇ ਦਾਤਰ ਅਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਜ਼ਖਮੀ ਔਰਤ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਨੇ ਇਹ ਵੀ ਦੱਸਿਆ

ਕਿ ਉਸ ਦੀ ਪਤਨੀ 5 ਸਾਲਾਂ ਤੋਂ ਸਿੱਧਵਾਂ ਦੋਨਾ ਦੇ ਮਾਤਾ ਸ਼੍ਰੀ ਸਲੋਨੀ ਦੇਵੀ ਮੰਦਰ ਵਿਚ ਮੁੱਖ ਸੇਵਾਦਾਰ ਵਜੋਂ ਸੇਵਾ ਕਰ ਰਹੀ ਸੀ। ਹਮਲਾ ਕਰਨ ਵਾਲਾ ਨੌਜਵਾਨ ਇਸੇ ਪਿੰਡ ਦਾ ਵਸਨੀਕ ਹੈ ਅਤੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਅਕਸਰ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਹਮੇਸ਼ਾ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸ ਕਾਰਨ ਉਕਤ ਨੌਜਵਾਨ ਨੇ ਉਸ ਦਾ ਪਤਨੀ ਦਾ ਕਤਲ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *