CGC Jhanjeri College ਵਿਖੇ Convocation ਮੌਕੇ 1052 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

Uncategorized

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ ਆਪਣੀ ਚੌਥੀ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ ਜਿਸ ‘ਚ 1052 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਡਿਗਰੀ ਵੰਡ ਸਮਾਰੋਹ ਮੁੱਖ ਮਹਿਮਾਨ ਕਿਰਨ ਪਾਟਿਲ, ਐੱਮਡੀ, ਕਿਰਨ ਸੀਮੈਂਟ ਸਨ। ਇਸ ਡਿਗਰੀ ਵੰਡ ਸਮਾਰੋਹ ‘ਚ ਹਿੱਸਾ ਲੈਣ ਲਈ ਬੈਗਲੂਰੂ, ਪੁਣੇ, ਮੁੰਬਈ, ਹੈਦਰਾਬਾਦ, ਗੁਰੂਗ੍ਰਾਮ ਵਿਖੇ ਕੌਮਾਂਤਰੀ ਕੰਪਨੀਆਂ ‘ਚ ਕੰਮ ਕਰ ਰਹੇ ਵਿਦਿਆਰਥੀਆਂ ਨੇ ਖ਼ਾਸ ਤੌਰ ‘ਤੇ ਆਪਣੀਆਂ ਡਿਗਰੀਆਂ ਹਾਸਿਲ ਕਰਨ ਲਈ ਸ਼ਿਰਕਤ ਕੀਤੀ। ਜਿਨ੍ਹਾਂ ਨੂੰ ਮੁੱਖ

ਮਹਿਮਾਨ ਕਿਰਨ ਪਾਟਿਲ, ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਅਤੇ ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਵੱਲੋਂ ਇਹ ਡਿਗਰੀਆਂ ਤਕਸੀਮ ਕੀਤੀਆਂ।ਕਿਰਨ ਪਾਟਿਲ ਨੇ ਕਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਵਿੱਦਿਅਕ ਸੰਸਥਾਵਾਂ ‘ਚੋਂ ਹਾਸਿਲ ਕੀਤੀ ਰਸਮੀ ਡਿਗਰੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਪੜਾਅ ਜ਼ਰੂਰ ਹੈ। ਪਰ ਨੌਜਵਾਨ ਵਿਦਿਆਰਥੀ ਇਸ ਨੂੰ ਆਪਣੀ ਜ਼ਿੰਦਗੀ ਦਾ ਮੁਕਾਮ ਨਾ ਮੰਨ ਲੈਣ

ਕਿਉਂਕਿ ਹਰ ਇਨਸਾਨ ਜ਼ਿੰਦਗੀ ਦਾ ਅਸਲ ਗਿਆਨ ਆਪਣੇ ਕੈਰੀਅਰ ਤੇ ਨਿੱਜੀ ਜੀਵਨ ਦੇ ਮਿੱਠੇ ਕੌੜੇ ਤਜਰਬਿਆਂ ਰਾਹੀਂ ਹੀ ਗ੍ਹਿਣ ਕਰਦਾ ਹੈ। ਕਿਰਨ ਪਾਟਿਲ ਨੇ ਝੰਜੇੜੀ ਕੈਂਪਸ ਵੱਲੋਂ ਦਿਤੀ ਜਾ ਰਹੀ ਮਿਆਰੀ ਸਿੱਖਿਆ, ਪਲੇਸਮੈਂਟ ਅਤੇ ਇੰਡਸਟਰੀ ਗੱਠਜੋੜ ਦੇ ਖੇਤਰ ‘ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਕੈਂਪਸ ਵਿਚ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆ ਦੇ ਨਾਲ ਨਾਲ ਦਿਤੀ ਜਾ ਰਹੀ ਮਿਆਰੀ ਪ੍ਰਰੈਕਟੀਕਲ ਸਿੱਖਿਆ ਦੀ ਤਾਰੀਫ਼ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *