ਦਰਗਾਹ ਦੇ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕੀਤਾ ਕ ਤਲ

Uncategorized

ਅੰਮ੍ਰਿਤਸਰ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਉਮਰ 60-65 ਸਾਲ ਦਰਗਾਹ ਦੀ ਸੇਵਾ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ

ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ।ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲੜਾਈ ਨਹੀਂ ਹੋਈ। ਥਾਣਾ ਛਾਉਣੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦਰਗਾਹ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਸੀ।

ਦਰਗਾਹ ‘ਚੋਂ ਕੁਝ ਵੀ ਚੋਰੀ ਨਹੀਂ ਹੋਇਆ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ ਹੋਵੇ।SHO ਸੁਖਿੰਦਰ ਸਿੰਘ ਨੇ ਦੱਸਿਆ ਕਿ ਚੋਰ ਪਿਛਲੀ ਕੰਧ ਟੱਪ ਕੇ ਅੰਦਰ ਆਏ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਪਿਛਲਾ ਗੇਟ ਖੋਲ੍ਹ ਕੇ ਭੱਜ ਗਏ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *