ਬੱਚੇ ਦੇ ਪੈਨਸਿਲ ਲੱਗਣ ਕਰਕੇ ਸਕੂਲ ਦੇ ਪ੍ਰਿੰਸੀਪਲ ਨੇ ਚਾੜ੍ਹਿਆ L.K.G ਦੇ ਬੱਚੇ ਦਾ ਬੇ.ਰਹਿਮੀ ਨਾਲ ਕੁ.ਟਾਪਾ

Uncategorized

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ LKG ਦੇ ਵਿਦਿਆਰਥੀ ਨੂੰ ਡੰਡਿਆਂ ਨਾਲ ਕੁੱਟਿਆ ਗਿਆ ਅਤੇ ਇਸਦਾ ਦਿਲ ਦਹਿਲਾ ਦੇਣ ਵਾਲਾ ਇੱਕ ਸ਼ਰਮਨਾਕ ਵੀਡੀਓ ਸੋਸ਼ਲ ਮੀਡਿਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਕੂਲ ਵਿੱਚ ਦੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ ਪ੍ਰਿੰਸੀਪਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਪਿਛੋਂ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮਾਪਿਆਂ ਦੀ ਸ਼ਿਕਾਇਤ ‘ਤੇ ਸਾਰੀ ਕਾਰਵਾਈ ਕੀਤੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ ਦੀ ਮੁਸਲਿਮ ਕਾਲੋਨੀ ਦੇ ਇੱਕ ਪ੍ਰਾਈਵੇਟ ਸਕੂਲ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਸਕੂਲ ਦਾ ਪ੍ਰਿੰਸੀਪਲ ਛੋਟੀ ਜਿਹੀ ਗਲਤੀ ਲਈ ਇੱਕ ਐਲਕੇਜੀ ਦੇ ਵਿਦਿਆਰਥੀ ਨੂੰ ਡੰਡਿਆਂ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ ਅਤੇ ਵੀਡੀਓ ਵਿੱਚ ਦੋ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਬੱਚੇ ਨੂੰ ਬਾਹਾਂ ਅਤੇ ਲੱਤਾਂ ਨਾਲ ਫੜ ਰਹੇ ਹਨ।

ਉਥੇ ਖੜ੍ਹੇ ਇੱਕ ਵਿਅਕਤੀ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਹ ਵੀਡੀਓ ਲੁਧਿਆਣਾ ਦੀ ਮੁਸਲਿਮ ਕਾਲੋਨੀ ਸਥਿਤ ਬਾਲ ਵਿਕਾਸ ਸਕੂਲ ਦੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬੱਚੇ ਦੇ ਮਾਪਿਆਂ ਨੇ ਵੀ ਅੱਗੇ ਆ ਕੇ ਇਨਸਾਫ ਦੀ ਮੰਗ ਕੀਤੀ ਹੈ।ਮਾਪੇ ਬੱਚੇ ਨੂੰ ਲੈ ਕੇ ਦੇਰ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ ਪੁੱਜੇ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਮੁਹੰਮਦ ਨੇ ਇੱਕ ਬੱਚੇ ਨੂੰ ਪੈਨਸਿਲ ਨਾਲ ਮਾਰਿਆ ਸੀ, ਜਿਸ ਕਾਰਨ ਉਸ ਨੂੰ ਸਕੂਲ ਵਿੱਚ ਦੋ ਦਿਨ ਲਗਾਤਾਰ ਕੁੱਟਿਆ ਜਾਂਦਾ ਰਿਹਾ। ਉਨ੍ਹਾਂ ਦੱਸਿਆ ਕਿ ਬੱਚੇ ਦੇ ਪੈਰ ਡੰਡਿਆਂ ਨਾਲ ਕੁੱਟੇ ਗਏ। ਜਿਸ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਉਣਾ ਪਿਆ।

ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸਕੂਲ ਪ੍ਰਿੰਸੀਪਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਹੀ ਕਿਹਾ ਸੀ ਕਿ ਉਹ ਨਸ਼ੇ ਦਾ ਆਦੀ ਹੈ ਅਤੇ ਉਸ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਦਿਵਾਉਣ ਲਈ ਉਸ ਦੀ ਕੁੱਟਮਾਰ ਕਰਨੀ ਚਾਹੀਦੀ ਹੈ। ਉਹ ਚੈਨੀ ਖੈਣੀ ਖਾਂਦਾ ਹੈ ਅਤੇ ਉਸਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਉਸਨੂੰ ਕੁੱਟਿਆ ਜਾਂਦਾ ਸੀ। ਪ੍ਰਿੰਸੀਪਲ ਨੇ ਇਹ ਵੀ ਕਿਹਾ ਕਿ ਬੱਚੇ ਨੂੰ ਉੰਨਾ ਕੁੱਟਿਆ ਨਹੀਂ ਗਿਆ ਜਿੰਨਾ ਦਿਖਾਇਆ ਗਿਆ ਅਤੇ ਦੱਸਿਆ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਦੋ ਵਿਦਿਆਰਥੀਆਂ ਨੂੰ ਉਸ ਨੂੰ ਫੜਨ ਲਈ ਇਸ ਲਈ ਬੁਲਾਇਆ ਗਿਆ ਸੀ ਕਿਉਂਕਿ ਉਹ ਜ਼ਮੀਨ ‘ਤੇ ਪਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *