UK ਤੋਂ ਆਈ ਪੁੱਤ ਦੀ ਮਾੜੀ ਖਬਰ ਨੇ ਮਾਪਿਆ ਦੀਆਂ ਕੱਢੀਆਂ ਧਾਹਾਂ !ਨਹੀਂ ਦੇਖਿਆ ਜਾਂਦਾ ਹਾਲ

Uncategorized

UK ਵਿਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਰਮਨ ਸਿੰਘ (26) ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਕਰਮਨ ਚੰਗੇ ਭਵਿੱਖ ਲਈ ਵਿਦੇਸ਼ ਵਿਚ ਪੜ੍ਹਾਈ ਕਰਨ ਗਿਆ ਸੀ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ‘ਚ ਸਟੱਡੀ ਵੀਜ਼ੇ ‘ਤੇ ਯੂ.ਕੇ ਗਿਆ ਸੀ।

ਉਸ ਨੂੰ ਭਾਰਤੀ ਦੂਤਾਵਾਸ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱਗਣ ਨਾਲ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰੋਂ ਆਪਣੇ ਲੜਕੇ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ।ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਉਸ ਦੀ ਮੌਤ ਮੌਕੇ ‘ਤੇ ਹੀ ਹੋ ਗਈ ਸੀ

ਜਾਂ ਇਲਾਜ ਦੌਰਾਨ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਲੜਕੇ ਨੇ ਅਗਲੇ ਸਾਲ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦੀ ਜਾਵੇ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *