ਬਰਨਾਲਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ ਤ

Uncategorized

ਬਰਨਾਲਾ ਦੇ ਪਿੰਡ ਗੁਰਮ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਔਰਤ ਦੀ ਪੱਖੇ ਨਾਲ ਲਟਕਦੇ ਹੋਏ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ 4 ਸਾਲ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕਾ ਦੀ ਇੱਕ ਢਾਈ ਸਾਲ ਦੀ ਮਾਸੂਮ ਬੱਚੀ ਵੀ। ਮ੍ਰਿਤਕਾ ਦੇ ਮਾਪਿਆਂ ਨੇ ਸਹੁਰੇ ਪਰਿਵਾਰ ‘ਤੇ ਤਸ਼ੱਦਦ ਤੇ ਕਤਲ ਦਾ ਦੋਸ਼ ਲਗਾਏ ਹਨ। ਪੁਲਿਸ ਨੇ ਮ੍ਰਿਤਕਾ ਦੀ ਸੱਸ, ਸਹੁਰੇ ਅਤੇ ਪਤੀ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ

ਦਿੱਤੀ ਗਈ ਸੀ ਕਿ ਉਨ੍ਹਾਂ ਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ। ਮਾਪਿਆਂ ਨੇ ਦੋਸ਼ ਲਗਾਏ ਕਿ ਉਨ੍ਹਾਂ ਨੇ ਸਾਡੇ ਅਤੇ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਲਾਸ਼ ਥੱਲੇ ਉਤਾਰ ਲਈ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਬੇਟੀ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਉਹ ਉਸਦੇ ਸਹੁਰੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਵਿਆਹ ਤੋਂ ਬਾਅਦ ਤੋਂ ਹੀ ਸਹੁਰਿਆਂ ਵੱਲੋਂ ਤੰਗ

ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਦਾਜ ਲਈ ਲੜਕੀ ਨੂੰ ਬਹੁਤ ਤੰਗ ਕੀਤਾ ਜਾਂਦਾ ਸੀ। 2 ਸਾਲ ਬਾਅਦ ਉਨ੍ਹਾਂ ਦੇ ਘਰ ਬੱਚੀ ਨੇ ਜਨਮ ਲਿਆ ਅਤੇ ਬੇਟੀ ਦੇ ਜਨਮ ਤੋਂ ਬਾਅਦ ਸਹੁਰੇ ਘਰ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ। ਇਸ ਸਬੰਧੀ ਮਾਮਲਾ ਪੰਚਾਇਤ ਕੋਲ ਵੀ ਗਿਆ ਪਰ ਅਸੀਂ ਲੜਕੀ ਦੇ ਘਰ ਹੀ ਡਟੇ ਰਹੇ ਅਤੇ ਸਮਝੌਤਾ ਕਰਵਾਉਂਦੇ ਰਹੇ ਪਰ ਕੱਲ੍ਹ ਬੱਚੀ ਨਾਲ ਇਹ ਘਟਨਾ ਵਾਪਰੀ। ਉਨ੍ਹਾਂ ਮੰਗ ਕੀਤੀ ਕਿ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਪਿੰਡ ਗੁਰਮ ਵਿਖੇ ਮ੍ਰਿਤਕਾ ਦੇ ਗੁਆਂਢੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਘਰ ਰੌਲਾ ਪਿਆ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਦੱਸਿਆ ਕਿ ਔਰਤ ਨੂੰ ਉਨ੍ਹਾਂ ਦੇ ਸਾਹਮਣੇ ਹੀ ਪੱਖੇ ਤੋਂ ਉਤਾਰਿਆ ਸੀ, ਉਸ ਸਮੇਂ ਉਹ ਸਾਹ ਲੈ ਰਹੀ ਸੀ। ਇਸ ਤੋਂ ਬਾਅਦ ਪੁਲਿਸ ਵੀ ਗਈ ਜਦਕਿ ਉਨ੍ਹਾਂ ਦੇ ਘਰ ਵਿੱਚ ਲੜਾਈ-ਝਗੜੇ ਵਾਲਾ ਕੋਈ ਮਾਹੌਲ ਨਹੀਂ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *