ਪੀਜੀਆਈ ‘ਚ ਹੜਤਾਲ, 4000 ਕਾਮਿਆਂ ਵੱਲੋਂ ਡਾਇਰੈਕਟਰ ਦਫ਼ਤਰ ਦੇ ਬਾਹਰ ਧਰਨਾ

Uncategorized

ਪੀ.ਜੀ.ਆਈ. ਚੰਡੀਗੜ੍ਹ ਵਿੱਚ ਵੱਖ-ਵੱਖ ਡਿਊਟੀਆਂ ’ਤੇ ਕੰਮ ਕਰ ਰਹੇ ਕੱਚੇ/ਠੇਕਾ ਅਧਾਰਿਤ ਕਾਮਿਆਂ ’ਤੇ ਅਧਾਰਿਤ ਜੁਆਇੰਟ ਐਕਸ਼ਨ ਕਮੇਟੀ ਆਫ਼ ਪੀ.ਜੀ.ਆਈ. ਕੰਟਰੈਕਟਰ ਵਰਕਰਜ਼ ਵੱਲੋਂ ਅੱਜ ਬਰਾਬਰ ਕੰਮ-ਬਰਾਬਰ ਤਨਖਾਹ ਦੀ ਮੰਗ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਡਾਇਰੈਕਟਰ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਕੀਤਾ ਗਿਆ ਜਿਸ ਵਿੱਚ ਸਵੇਰ ਅਤੇ ਸ਼ਾਮ ਦੀਆਂ ਸ਼ਿਫਟਾਂ ਵਿੱਚ ਕੰਮ ਕਰਨ ਵਾਲੇ ਕਾਫ਼ੀ ਵੱਡੀ ਗਿਣਤੀ ਕਾਮੇ ਦੇਰ ਸ਼ਾਮ ਤੱਕ ਪ੍ਰਬੰਧਨ ਖਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਦੇਰ ਸ਼ਾਮ ਡਾਇਰੈਕਟਰ ਵੱਲੋਂ ਲਿਖਤੀ ਭਰੋਸਾ ਦਿੱਤੇ ਜਾਣ

ਉਪਰੰਤ ਹੜਤਾਲ ਖ਼ਤਮ ਹੋਈ ਅਤੇ 9 ਵਜੇ ਦੇ ਕਰੀਬ ਕਾਮੇ ਆਪੋ ਆਪਣੀਆਂ ਡਿਊਟੀਆਂ ਉਤੇ ਪਰਤ ਗਏ।ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਮੁੰਜਾਲ, ਸਕੱਤਰ ਜਨਰਲ ਸੰਜੀਵ ਕੁਮਾਰ, ਬਿਰੇਂਦਰ ਸਿੰਘ, ਸਤਨਾਮ ਸਿੰਘ, ਸ੍ਰੀਪਾਲ, ਸੁੰਦਰ, ਬਲਵਿੰਦਰ ਮਲਿਕ ਆਦਿ ਨੇ ਕਿਹਾ ਕਿ ਕਮੇਟੀ ਵੱਲੋਂ 15 ਜਨਵਰੀ ਨੂੰ ਨੋਟਿਸ ਭੇਜ ਕੇ ਪ੍ਰਬੰਧਨ ਨੂੰ ਅੱਜ ਦੀ ਹੜਤਾਲ ਬਾਰੇ ਜਾਣੂ ਕਰਵਾਇਆ ਗਿਆ ਸੀ ਜੋ ਕਿ ਪ੍ਰਬੰਧਨ ਦੀ ਅਪੀਲ ਉਪਰੰਤ ਮੁਲਤਵੀ ਕਰ ਦਿੱਤੀ ਗਈ ਸੀ। ਪ੍ਰੰਤੂ ਫਿਰ ਵੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਰਕੇ ਅੱਜ ਦੀ ਹੜਤਾਲ ਤੈਅ

ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਐਕਸ਼ਨ ਕਮੇਟੀ ਦੀਆਂ ਮੰਗਾਂ ਵਿੱਚ ਹਾਈਕੋਰਟ ਦੇ ਫ਼ੈਸਲੇ ਮੁਤਾਬਕ ਬਰਾਬਰ ਕੰਮ-ਬਰਾਬਰ ਤਨਖਾਹ ਦੇਣਾ, ਭਾਰਤ ਸਰਕਾਰ ਦੀ 12 ਦਸੰਬਰ 2014 ਦੀ ਨੋਟੀਫਿਕੇਸ਼ਨ ਤਹਿਤ ਕੰਟਰੈਕਟਰ ਲੇਬਰ ਨੂੰ ਰੈਗੂਲਰ ਕਰਨਾ, ਈ.ਐੱਸ.ਆਈ. ਦੇ ਦਾਇਰੇ ਵਿੱਚ ਨਾ ਆਉਣ ਵਾਲੇ ਕੰਟਰੈਕਟ ਸਟਾਫ਼ ਨੂੰ ਮੈਡੀਕਲ ਸਹੂਲਤਾਂ ਦੇਣਾ, 21 ਹਜ਼ਾਰ ਰੁਪਏ ਤੋਂ ਵੱਧ ਤਨਖਾਹ ਲੈਣ ਵਾਲੇ ਕੰਟਰੈਕਟ ਸਟਾਫ਼ ਨੂੰ ਬੋਨਸ ਦਿਵਾਉਣਾ ਅਤੇ ਕੰਟਰੈਕਟ ਸਟਾਫ਼ ਲਈ ਕੰਟੀਨ 24 ਘੰਟੇ ਖੁੱਲ੍ਹੀ ਰੱਖਣਾ ਆਦਿ ਸ਼ਾਮਲ ਹਨ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *