GNDU ‘ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ ਸੈਮੀਨਾਰ

Uncategorized

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵਿਖੇ ਜਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ‘ਚ ਲੋਕ ਸਭਾ ਮੈਂਬਰ ਸ਼ੁਸ਼ੀਲ ਰਿੰਕੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦੋਂਕਿ ਇਸ ਮੌਕੇ ‘ਤੇ ਸੀਨੀਅਰ ਆਪ ਆਗੂ ਹਰਜਿੰਦਰ ਸਿੰਘ ਲਾਡਾ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ‘ਤੇ ਕਾਲਜ ਦੇ ਓਐੱਸਡੀ ਡਾ. ਕਮਲੇਸ਼ ਸਿੰਘ ਦੁੱਗਲ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ

ਕਿ ਸ੍ਰੀ ਗੁਰੂ ਰਵਿਦਾਸ ਜੀ ਆਪਣੇ ਸਮੇਂ ਦੇ ਉਹ ਯੁੱਗ ਪਲਟਾਊ ਮਹਾਂਪੁਰਖ ਸਨ, ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਬਾਣੀ ਰਾਹੀਂ ਲੋਕਾਂ ਨੂੰ ਅਧਿਆਤਮਕ ਮਾਰਗ ‘ਤੇ ਤੋਰਿਆ, ਬਲਕਿ ਇਸ ਦੇ ਨਾਲ ਸਮਾਜ ਅੰਦਰ ਦੱਬੇ ਕੁੱਚਲੇ ਲੋਕਾਂ ਦੀ ਅਵਾਜ਼ ਬਣ ਇਕ ਨਿੱਗਰ ਤੇ ਨਰੋਏ ਸਮਾਜ ਦੀ ਨੀਂਹ ਰੱਖੀ।ਇਸ ਮਗਰੋਂ ਪਿੰ੍ਸੀਪਲ ਸੁਰਿੰਦਰ ਕੁਮਾਰ ਮਿੱਢਾ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫ਼ਲਸਫ਼ੇ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦਾ ਜੀਵਨ ਧਾਰਮਿਕ

ਆਡੰਬਰਾਂ ਤੋਂ ਪੂਰੀ ਤਰਾਂ੍ਹ ਮੁਕਤ ਸੀ ਤੇ ਲੋਕਾਈ ਨੂੰ ਸਮਾਜ ਅੰਦਰ ਹੁੰਦੇ ਹਰ ਤਰ੍ਹਾਂ ਦੇ ਭੇਦਭਾਵ ਦੇ ਵਿਰੋਧ ਵਾਸਤੇ ਤਿਆਰ ਕਰਨਾ ਸੀ। ਇਸ ਮਗਰੋਂ ਲੋਕ ਸਭਾ ਮੈਂਬਰ ਸ਼ੁਸ਼ੀਲ ਰਿੰਕੂ ਨੇ ਸਮਾਗਮ ਨੂੰ ਸੰਬੋਧਨ ਕਰਦੇ ਆਖਿਆ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਿਰਫ ਇਕ ਖਾਸ ਵਰਗ ਦੀ ਨਹੀਂ, ਬਲਕਿ ਸਮੁੱਚੇ ਸਮਾਜ ਦੀ ਪ੍ਰਤੀਨਿਧਤਾ ਕਰਦੀ ਹੈ, ਜਿਸ ਕਰਕੇ ਗੁਰੂ ਗੰ੍ਥ ਸਾਹਿਬ ‘ਚ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਸਨਮਾਨਿਤ ਸਥਾਨ ਹਾਸਲ ਤੇ

ਸਮੁੱਚੀ ਲੋਕਾਈ ਇਸ ਅੱਗੇ ਨਤਮਸਤਕ ਹੁੰਦੀ ਹੈ। ਸਮਾਗਮ ਦੇ ਅਖੀਰ ‘ਚ ਬਾਹਰੋਂ ਆਏ ਮਹਿਮਾਨਾਂ ਨੂੰ ਓਐੱਸਡੀ ਡਾ. ਦੁੱਗਲ ਵੱਲੋਂ ਯਾਦਗਾਰੀ ਚਿੰਨ੍ਹ ਤੇ ਗਰਮ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਮੰਚ ਦਾ ਸੰਚਾਲਨ ਸਿਮਰਨਪ੍ਰਰੀਤ ਵੱਲੋਂ ਕੀਤਾ ਗਿਆ। ਇਸ ਸਮਾਗਮ ‘ਚ ਡਾ. ਸੋਨੀਆ ਕੁੰਦਰਾ, ਡਾ ਮਨਦੀਪ ਕੌਰ, ਦੀਪਿਕਾ, ਪੋ੍. ਰਾਮ ਦਿਆਲ ਕਲੇਰ, ਨਿਗਰਾਨ ਹਰਜੀਤ ਸਿੰਘ, ਸੀਨੀਅਰ ਸਹਾਇਕ ਅਸ਼ੋਕ ਕੁਮਾਰ, ਸੁਰਿੰਦਰ ਭੱਟੀ ਆਦਿ ਤੋਂ ਇਲਾਵਾ ਸਮੁੱਚਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *