Amritsar ਵਿੱਚ ਬੱਚਾ ਹੋਇਆ ਚੋਰੀ, Ludhiana Bus Stand ‘ਤੇ ਬੱਚੇ ਸਮੇਤ ਚੋਰਾਂ ਨੂੰ ਕੀਤਾ ਕਾਬੂ….

Uncategorized

ਅੰਮ੍ਰਿਤਸਰ ਦੇ ਹਸਪਤਾਲ ਚੋਂ ਨਵਜੰਮਿਆ ਚੋਰੀ ਬੱਚੇ ਸਮੇਤ ਮਹਿਲਾ ਨੂੰ ਲੁਧਿਆਣਾ ਤੋਂ ਗਿ੍ਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਲੁਧਿਆਣਾ ‘ਚ ਬਸੰਤ ਚੌਂਕੀ ਪੁਲਸ ਨੇ ਨਵਜੰਮੇ ਬੱਚੇ ਨੂੰ ਚੋਰੀ ਕਰਨ ਵਾਲੀ ਮਹਿਲਾ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮਹਿਲਾ  ਅੰਮ੍ਰਿਤਸਰ ਤੋਂ ਬੱਚਾ ਚੋਰੀ ਕਰਕੇ ਮਹਾਨਗਰ ਪਹੁੰਚੀ ਸੀ। ਪੁਲਿਸ ਕਈ ਦਿਨਾਂ ਤੋਂ ਮਹਿਲਾ ਚੋਰ ਦੀ ਭਾਲ ਵਿੱਚ ਲੱਗੀ ਹੋਈ ਸੀ। ਉਸ ਨੂੰ ਐਤਵਾਰ ਦੇਰ ਸ਼ਾਮ ਬੱਸ ਸਟੈਂਡ ਤੋਂ ਉਸ ਦੇ ਸਾਥੀ ਸਮੇਤ ਫੜ ਲਿਆ ਗਿਆ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਬੱਸ ਸਟੈਂਡ ਨੇੜੇ ਜਾਲ ਵਿਛਾ ਕੇ ਔਰਤ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਕੀਤਾ ਬੱਚਾ ਵੀ ਬਰਾਮਦ ਕਰ ਲਿਆ ਹੈ। ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਮੁਲਾਜ਼ਮ ਬਿਨਾਂ ਪੁਲੀਸ ਵਰਦੀ ਦੇ ਪੁੱਜੇ ਸਨ ਤਾਂ ਜੋ ਉਨ੍ਹਾਂ ’ਤੇ ਸ਼ੱਕ ਨਾ ਹੋ ਜਾਵੇ। ਜਿਵੇਂ ਹੀ ਮਹਿਲਾ ਦਾ ਸਾਥੀ ਬੱਸ ਸਟੈਂਡ ‘ਤੇ ਖੜ੍ਹੀ ਐਕਟਿਵਾ ‘ਤੇ ਔਰਤ ਨੂੰ ਲੈ ਕੇ ਜਾਣ ਲੱਗਾ ਤਾਂ ਪੁਲਸ ਨੇ ਉਨ੍ਹਾਂ ਦੋਵਾਂ ਨੂੰ  ਦਬੋਚ ਲਿਆ।

ਪੁਲੀਸ ਦੇ ਮੁਤਾਬਿਕ, ਮੁਲਜ਼ਮਾਂ ਨੇ ਇਹ ਬੱਚਾ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚੋਂ ਚੋਰੀ ਕੀਤਾ ਸੀ। ਇਸ ਸਬੰਧੀ ਕੇਸ ਵੀ ਦਰਜ ਕੀਤਾ ਗਿਆ ਸੀ। ਅੰਮ੍ਰਿਤਸਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਬੱਚੇ ਨੂੰ ਵੇਚਣ ਲਈ ਲੁਧਿਆਣਾ ਜਾ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਉਨ੍ਹਾਂ ਦਾ ਪਿੱਛਾ ਕੀਤਾ। ਫਿਲਹਾਲ ਪੁਲਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਦੀ ਪਛਾਣ ਜਾਂ ਹੋਰ ਕੋਈ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ। ਬੱਚੇ ਦਾ ਮੈਡੀਕਲ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *