ਮਾਪਿਆਂ ਦੇ ਇਕਲੌਤੇ ਡਾਕਟਰ ਪੁੱਤ ਦੀ ਐਕਸੀਡੈਂਟ ‘ਚ ਨਿੱ.ਕਲੀ ਜਾ.ਨ, ਪਰਿਵਾਰ ‘ਚ ਛਾਇਆ ਮਾਤਮ ਦਾ ਮਾਹੌਲ

Uncategorized

ਪਿੰਡ ਸੁਚਾਨੀਆਂ ਦੇ ਰਹਿਣ ਵਾਲੇ 25 ਸਾਲਾ ਡਾ: ਅਮੋਲਦੀਪ ਸਿੰਘ ਦੀ ਬਠਿੰਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਵਿੰਦਰ ਸਿੰਘ ਦਾ ਭਾਣਜਾ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਹੌਂਡਾ ਸਿਟੀ ਡਿਵਾਈਡਰ ਨਾਲ ਟਕਰਾ ਗਈ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ

ਏ.ਡੀ.ਜੀ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਮੋਲਦੀਪ ਸਿੰਘ ਬਹੁਤ ਹੀ ਮਿਲਣਸਾਰ ਅਤੇ ਹੋਣਹਾਰ ਮੁੰਡਾ ਸੀ। 8 ਸਾਲ ਤੱਕ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਜਨਤਾ ਦੀ ਸੇਵਾ ਲਈ ਕੁਝ ਹੀ ਦਿਨਾਂ ‘ਚ ਮੈਡੀਕਲ ਲਾਈਨ ‘ਚ ਭਰਤੀ ਹੋਣ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਚਾਰੋਂ ਦੋਸਤ ਇੱਕ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਬਠਿੰਡਾ ਮਾਲ ਰੋਡ ’ਤੇ ਪੁੱਜੇ ਤਾਂ ਕਾਰ ਸੜਕ ’ਤੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੀ ਡਰਾਈਵਰ ਸਾਈਡ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਡਰਾਈਵਰ ਸੀਟ ‘ਤੇ ਬੈਠੇ

ਅਮੋਲਦੀਪ ਸਿੰਘ ਅਤੇ ਉਸ ਦੇ ਨਾਲ ਬੈਠੇ ਰਾਜਨ ਜੱਸਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਸੰਕੇਤ ਅਤੇ ਰਿਧਮ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।ਹਾਦਸੇ ਵਿੱਚ ਅਮੋਲਦੀਪ ਸਿੰਘ ਅਤੇ ਉਸ ਦੇ ਇੱਕ ਦੋਸਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਹੋਰ ਦੋ ਦੋਸਤ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹੌਂਡਾ ਸਿਟੀ ਕਾਰ ਅਮੋਲਦੀਪ ਸਿੰਘ ਦੀ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਬਠਿੰਡਾ ਨਗਰ ਨਿਗਮ ਨੂੰ ਮਾਲ ਰੋਡ ’ਤੇ ਡਿਵਾਈਡਰ ਦੀ ਜਲਦੀ ਮੁਰੰਮਤ ਕਰਵਾਉਣ ਦੀ ਅਪੀਲ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *