PETROL PUMP ਤੇ ਲੁੱ*ਟ ਕਰਨ ਵਾਲੇ ਪੰਪ ਦੇ ਕਰਮਚਾਰੀ ਹੀ ਨਿਕਲੇ ਲੁੱ*ਟ ਦੇ ਮਾਸਟਰ ਮਾਇੰਡ

Uncategorized

ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਚੌਂਕੀ ਬੱਸ ਸਟੈਂਡ ਦੀ ਟੀਮ ਵੱਲੋਂ ਪਿਛਲੇ ਦਿਨੀ ਪੈਟਰੋਲ ਪੰਪ ‘ਤੇ ਹੋਈ ਲੁੱਟ ਨੂੰ ਟਰੇਸ ਕਰਦਿਆ 07 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਜਾਣਕਾਰੀ ਦਿੰਦੇ ਹੋਏ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਤੀ 21.03.2024 ਨੂੰ ਸੁਭਾ ਕਰੀਬ 6:00 ਵਜੇ ਦੋ ਨਾਮਲੂਮ ਵਿਅਕਤੀ ਵੱਲੋ ਮੰਗੇ ਦਾ ਪੈਟਰੋਲ ਪੰਪ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿੱਚ ਦਾਖਲ ਹੋ ਕੇ ਕਰੀਬ 70/80 ਹਜਾਰ ਰੁਪਏ ਦੀ ਲੁੱਟ ਕੀਤੀ ਸੀ। ਜਿਸ ਸਬੰਧੀ ਹਰਜੀਤ ਸਿੰਘ ਪੁੱਤਰ ਬਲਜੀਤ

ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਜੋ ਪੰਪ ਪਰ ਸੇਲਜ਼ਮੈਨ ਦੀ ਡਿਊਟੀ ਕਰਦਾ ਹੈ ਅਤੇ ਲੁੱਟ ਸਮੇਂ ਪੰਪ ਪਰ ਮੌਜੂਦ ਸੀ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਚੌਂਕੀ ਬੱਸ ਸਟੈਂਡ ਟੀਮ ਵੱਲੋਂ ਪਿਛਲੇ ਦਿਨੀ ਪੈਟਰੋਲ ਪੰਪ ‘ਤੇ ਹੋਈ ਲੁੱਟ ਨੂੰ ਟਰੇਸ ਕਰਦਿਆ 07 ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਗਈ ਹੈ। ਮੁਲਜ਼ਮਾਂ ਪਾਸੋਂ 12000/-ਰੁਪਏ ਦੀ ਨਗਦੀ ਬਰਾਮਦ ਕਰਵਾਈ ਜਾ ਚੁੱਕੀ ਹੈ। ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਅਗਲੇਰੀ ਤਫਤੀਸ਼ ਅਮਲ

‘ਚ ਲਿਆਂਦੀ ਜਾਵੇਗੀ। ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਪੈਟਰੋਲ ਪੰਪ ‘ਤੇ ਕੰਮ ਕਰਦੇ ਪੰਜ ਸੇਲਜ਼ਮੈਨਾਂ ਨੇ ਲੁੱਟ ਦੀ ਯੋਜਨਾ ਬਣਾਈ ਸੀ। ਮੁਲਜ਼ਮ ਪੈਟਰੋਲ ਪੰਪ ‘ਤੇ ਪੈਸਿਆਂ ਦੀ ਹੇਰਾ-ਫੇਰੀ ਕਰਦੇ ਸਨ। ਇਸੇ ਨੂੰ ਛੁਪਾਉਣ ਲਈ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਭਾਗੀਰਥ ਸਿੰਘ ਮੀਨਾ ਦੱਸਿਆ ਕਿ ਕਰੀਬ 70/80 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਸੀ। ਹਰਜੀਤ ਸਿੰਘ

ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਜੋ ਪੰਪ ‘ਤੇ ਸੇਲਜ਼ਮੈਨ ਹੈ, ਲੁੱਟ ਸਮੇਂ ਉੱਥੇ ਮੌਜੂਦ ਸੀ। ਇੱਥੇ ਦੋ ਵਿਅਕਤੀਆਂ ਵੱਲੋ ਪੈਟਰੋਲ ਪੰਪ ਦੇ ਦਫਤਰ ‘ਚੋਂ ਪੈਸੇ ਕੱਢ ਲਏ ਗਏ। ਜਦੋਂ ਸੇਲਜ਼ਮੈਨ ਉਨ੍ਹਾਂ ਮਗਰ ਭੱਜਿਆ ਤਾਂ ਕਾਪਾ ਦਿਖਾ ਕੇ ਉਸਨੂੰ ਡਰਾ ਦਿੱਤਾ ਤੇ ਧੱਕਾ ਮਾਰ ਕੇ ਭੱਜ ਗਏ ਜਿਸ ਦੇ ਬਿਆਨ ‘ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *