ਮਸ਼ਹੂਰ ਕਾਮੇਡੀਅਨ ‘ਪਤੀਲਾ’ ਦੇ ਘਰ ਹੋ ਗਈ ਚੋਰੀ ! ਆਹ ਦੇਖੋ ਗਹਿਣਿਆਂ ਸਣੇ ਕਿੰਨਾ ਕੈਸ਼ ਲੁੱਟ ਲੈ ਗਏ ਬੰਦੇ

Uncategorized

ਥਾਣਾ ਭਾਰਗੋ ਕੈਂਪ ਦੀ ਹੱਦ ‘ਚ ਪੈਂਦੇ ਨਿਊ ਗੀਤਾ ਕਾਲੋਨੀ ‘ਚ ਸਥਿਤ ਕਮੇਡੀਅਨ ਪਤੀਲਾ ਜੀ ਦੇ ਘਰ ਸ਼ੁੱਕਰਵਾਰ ਰਾਤ ਉਸ ਵੇਲੇ ਚੋਰ ਨੇ ਧਾਵਾ ਬੋਲ ਦਿੱਤਾ ਜਦ ਪਤੀਲਾ ਜੀ ਆਪਣੇ ਪਰਿਵਾਰ ਸਮੇਤ ਆਪਣੇ ਰਿਸ਼ਤੇਦਾਰਾਂ ਦੇ ਘਰ ਗਏ ਹੋਏ ਸਨ। ਸ਼ਨਿਚਰਵਾਰ ਦੁਪਹਿਰ ਜਦ ਉਹ ਵਾਪਸ ਘਰ ਪਰਤੇ ਤਾਂ ਘਰ ਦੇ ਤਾਲੇ ਟੁੱਟੇ ਪਏ ਸਨ ਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰ ਘਰ ‘ਚੋਂ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਕਤ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਦੀਪ ਕੁਮਾਰ ਉਰਫ਼ ਪਤੀਲਾ ਜੀ ਵਾਸੀ ਨਿਊ ਗੀਤਾ ਕਾਲੋਨੀ ਜੋ ਕਿ ਮਸ਼ਹੂਰ ਕਮੇਡੀਅਨ ਹਨ। ਸ਼ੁੱਕਰਵਾਰ ਰਾਤ ਆਪਣੇ ਰਿਸ਼ਤੇਦਾਰਾਂ ਦੇ ਘਰ ਜਮਸ਼ੇਰ ਗਏ ਹੋਏ ਸਨ। ਸ਼ਨਿਚਰਵਾਰ ਦੁਪਹਿਰ ਉਹ ਆਪਣੇ ਘਰ ਵਾਪਸ ਪਰਤੇ। ਜਦ ਉਹ ਗੇਟ ਖੋਲ੍ਹ ਕੇ ਅੰਦਰ ਦਾਖ਼ਲ ਹੋਏ ਤਾਂ ਅੰਦਰ ਵਾਲੇ ਦਰਵਾਜ਼ੇ ਦੀ ਕੁੰਡੀ ਟੁੱਟੀ ਪਈ ਸੀ। ਜਦ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਅੰਦਰ ਦੇ ਹਾਲਾਤ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਅੰਦਰ ਅਲਮਾਰੀਆਂ ਦੇ ਤਾਲੇ ਟੁੱਟੇ ਪਏ ਸਨ ਤੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਗ਼ਾਇਬ

ਸਨ। ਇਸ ਤੋਂ ਇਲਾਵਾ ਲੱਖਾਂ ਰੁਪਏ ਦੀ ਨਕਦੀ ਵੀ ਗ਼ਾਇਬ ਸੀ। ਜਦ ਉਨ੍ਹਾਂ ਨੇ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਸ ‘ਚ ਇਕ ਨੌਜਵਾਨ ਰਾਤ 2 ਵਜੇ ਦੇ ਕਰੀਬ ਘਰ ‘ਚ ਦਾਖ਼ਲ ਹੋਇਆ ਤੇ ਅੱਧੇ ਘੰਟੇ ‘ਚ ਉਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਪੈਦਲ ਹੀ ਘਰੋਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ। ਘਟਨਾ ਦੀ ਸੂਚਨਾ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਦਿੱਤੀ ਗਈ ਜੋ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਚੋਰ ਤੱਕ ਪਹੁੰਚਣ ਦੀ ਕੋਸ਼ਿਸ਼ ‘ਚ ਲੱਗੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *