ਦਰਬਾਰ ਸਾਹਿਬ ਨਤਮਸਤਕ ਹੋਏ AAP ਉਮੀਦਵਾਰ Laljit Singh Bhullar, ਲੰਗਰ ਹਾਲ ‘ਚ ਨਿਭਾਈ ਸੇਵਾ

Uncategorized

ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਤਾਂ ਪਰਿਕਰਮਾ ਚ ਸਥਿਤ ਸੰਗਤਾਂ ਵਿੱਚ ਸ਼ਾਮਲ ਕੁਝ ਨੌਜਵਾਨਾਂ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਸਵਾਲਾਂ ਦੇ ਘੇਰੇ ਵਿੱਚ ਲੈ ਲਿਆ। ਨੌਜਵਾਨ ਲਾਲਜੀਤ ਸਿੰਘ ਭੁੱਲਰ ਨੂੰ ਕਹਿੰਦੇ ਰਹੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਪੰਜਾਬ ਦਾ ਸਿਰਫ ਇੱਕ ਕੰਮ ਹੀ ਕਰ ਦਿਓ ਕਿ “ਪੰਜਾਬ ਵਿੱਚ ਚਿੱਟਾ ਬੰਦ ਕਰ ਦਿਓ।” ਲਾਲਜੀਤ ਸਿੰਘ ਭੁੱਲਰ ਨੌਜਵਾਨਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਅੱਗੇ ਵੱਧਦੇ ਗਏ ਅਤੇ ਨੌਜਵਾਨ ਆਪਣੀ ਆਵਾਜ਼ ਨੂੰ ਹੋਰ ਬੁਲੰਦ ਕਰਦੇ ਰਹੇ।

 ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨੀ ਰੈਲੀ ਦੌਰਾਨ ਗਲਤੀ ਦੇ ਨਾਲ ਰਾਮਗੜੀਆ ਅਤੇ ਸਵਰਨਕਾਰ ਬਰਾਦਰੀ ਤੇ ਜੋ ਟਿੱਪਣੀ ਉਹਨਾਂ ਤੋਂ ਹੋਈ ਹੈ, ਉਸ ਦੀ ਭੁੱਲ ਬਖਸ਼ਾਉਣ ਦੇ ਲਈ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਉਹਨਾਂ ਵੱਲੋਂ ਅੱਜ ਸਾਰਾ ਦਿਨ ਦਰਬਾਰ ਸਾਹਿਬ ਵਿੱਚ ਸੇਵਾ ਕੀਤੀ ਜਾਵੇਗੀ । ਉਹਨਾਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਇੱਕ ਨੌਜਵਾਨ ਵੱਲੋਂ ਨਸ਼ੇ ਦੇ ਮੁੱਦੇ ਤੇ ਸਵਾਲ ਕੀਤੇ

ਗਏ, ਉਸ ਨੇ ਕਿਸੇ ਵੀ ਤਰੀਕੇ ਦਾ ਮੇਰਾ ਵਿਰੋਧ ਨਹੀਂ ਕੀਤਾ। ਸਿਰਫ ਨਸ਼ਾ ਖਤਮ ਕਰਨ ਲਈ ਅਪੀਲ ਕੀਤੀ ਹੈ ਅਤੇ ਨਸ਼ਾ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਹੀ ਪੁਰਜੋਰ ਕੋਸ਼ਿਸ਼ਾਂ ਕਰ ਰਹੇ ਹਨ । ਜਲਦ ਹੀ ਪੰਜਾਬ ਚੋਂ ਨਸ਼ਾ ਖਤਮ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮਾਹੌਲ ਦੇ ਦੌਰਾਨ ਅੱਜ ਦਾ ਦਿਨ ਉਹਨਾਂ ਨੇ ਆਪਣਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੂੰ ਸਮਰਪਿਤ ਕੀਤਾ ਤੇ ਅੱਜ ਸਾਰਾ ਦਿਨ ਉਹ ਦਰਬਾਰ ਸਾਹਿਬ ਵਿੱਚ ਸੇਵਾ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ  ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *