ਲੁਧਿਆਣਾ ‘ਚ ਟਲਿਆ ਵੱਡਾ ਹਾਦਸਾ, ਰੇਲਵੇ ਟਰੈਕ ‘ਤੇ ਚੜਿਆ ਬੇਕਾਬੂ ਟਰੱਕ, ਟਰੇਨ ਦੇ ਡਿੱਬੇ ਨਾਲ ਟਕਰਾਇਆ ਟਰੱਕ

Uncategorized

 ਜ਼ਿਲ੍ਹਾ ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਦੇਰ ਰਾਤ ਵੱਡਾ ਹਾਦਸਾ ਹੋਣੋਂ ਟਲ ਗਿਆ, ਜਾਣਕਾਰੀ ਮੁਤਾਬਿਕ ਇੱਕ ਟਰੱਕ ਰੇਲਵੇ ਟ੍ਰੈਕ ‘ਤੇ ਗਲਤ ਸਾਈਡ ਤੋਂ ਆ ਕੇ ਫਸ ਗਿਆ ਅਤੇ ਫਰੰਟੀਅਰ ਮੇਲ ਨਾਲ ਟਕਰਾ ਗਿਆ ਪਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਟਰੇਨ ਦੇ ਡਰਾਈਵਰ ਨੇ ਸਮੇਂ ਸਿਰ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਸੁਰੱਖਿਅਤ ਰਹੇ। ਹਾਲਾਂਕਿ ਇਸ ਦੌਰਾਨ ਟਰੱਕ ਡਰਾਈਵਰ ਮੌਕੇ ‘ਤੇ ਹੀ ਟਰੱਕ ਛੱਡ ਕੇ ਭੱਜ ਗਿਆ।

 

ਇੰਨਾ ਹੀ ਨਹੀਂ ਲੁਧਿਆਣਾ ਸਟੇਸ਼ਨ ਤੋਂ ਚੱਲੀ ਸ਼ਤਾਬਦੀ ਵੀ ਉਸੇ ਟ੍ਰੈਕ ‘ਤੇ ਆ ਰਹੀ ਸੀ, ਜਿਸ ਦੇ ਡਰਾਈਵਰ ਹਰਨੇਕ ਸਿੰਘ ਨੇ ਫਲੈਸ਼ ਲਾਈਟ ਦੇਖ ਕੇ ਤੁਰੰਤ ਐਮਰਜੈਂਸੀ ਬ੍ਰੇਕ ਲਗਾ (shtabdi driver applied emergency brake) ਦਿੱਤੀ ਅਤੇ ਟਰੇਨ ਨੂੰ ਵੀ ਰੋਕਿਆ ਗਿਆ ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਇਹ ਹਾਦਸਾ ਸ਼ੇਰਪੁਰ ਚੌਕੀ ਦੇ ਬਿਲਕੁਲ ਪਿਛਲੇ ਪਾਸੇ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਣਗਹਿਲੀ ਦੌਰਾਨ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਰੇਲ ਡਰਾਈਵਰ ਦੀ ਸਮਝ

ਨਾਲ ਸਾਰੇ ਬਚ ਗਏ। ਸ਼ਤਾਬਦੀ ਦੇ ਚਾਲਕ ਨੇ ਦੱਸਿਆ ਕਿ ਉਸ ਨੂੰ ਤੁਰੰਤ ਗੱਡੀ ਨੂੰ ਰੋਕਣ ਦਾ ਸਿਗਨਲ ਦਿੱਤਾ (A signal to stop the train immediately) ਗਿਆ, ਜਿਸ ਕਾਰਨ ਉਸ ਨੇ ਐਮਰਜੈਂਸੀ ਬ੍ਰੇਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਟਰੱਕ ਸ਼ਤਾਬਦੀ ਟਰੈਕ ‘ਤੇ ਹੀ ਖੜ੍ਹਾ ਸੀ, ਫਰੰਟੀਅਰ ਮੇਲ ਨਾਲ ਵੀ ਉਸ ਦੀ ਟੱਕਰ ਹੋਈ ਸੀ ਪਰ ਕਿਸਮਤ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ। ਪੁਲਿਸ ਵੱਲੋਂ ਟਰੱਕ ਚਾਲਕ ਖਿਲਾਫ ਕਾਰਵਾਈ ਕਰਨ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਉਹ ਨਸ਼ੇ ਵਿੱਚ ਸੀ। ਜੀ ਆਰ ਪੀ ਅਤੇ ਰੇਲਵੇ ਪੁਲਿਸ ਵੀ ਮੌਕੇ ਉੱਤੇ ਪੁੱਜ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *