Assam ਵਿਚ ਹਿੰਸਾ ਦੇ ਮਾਮਲੇ ’ਚ Rahul Gandhi ’ਤੇ FIR ਦਰਜ, ਰਾਹੁਲ ਗਾਂਧੀ ਦਾ ਬਿਆਨ ਆਇਆ ਸਾਹਮਣੇ

Uncategorized

ਅਸਾਮ ਪੁਲਸ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ਆਗੂਆਂ ਦੇ ਖ਼ਿਲਾਫ਼ ਹਿੰਸਾ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਮੰਗਲਵਾਰ ਨੂੰ FIR ਦਰਜ ਕੀਤੀ। ਅਸਾਮ ਦੇ ਮੁੱਖ ਮੰਤਰੀ ਬਿਸਵਾ ਸਰਮਾ ਨੇ ਇਹ ਜਾਣਕਾਰੀ ਦਿੱਤੀ।ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜ ਨਿਆਂ ਯਾਤਰਾ ਵਿਚ ਇਸ ਵੇਲੇ ਅਸਮ ਵਿਚ ਹੈ। ਹਿੰਸਾ ਦੀਆਂ ਕਥਿਤ ਘਟਨਾਵਾਂ ਉਸ ਵੇਲੇ ਵਾਪਰੀਆਂ, ਜਦੋਂ ਪਾਰਟੀ ਸਮਰਥਕਾਂ ਤੇ ਆਗੂਆਂ ਨੇ ਗੁਹਾਟੀ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਵਿਚ ਬੈਰੀਕੇਡ ਤੋੜ ਦਿੱਤੇ ਤੇ ਪੁਲਸ ਮੁਲਾਜ਼ਮਾਂ ਦੇ ਨਾਲ ਝੜਪ ਕੀਤੀ। ਮੁੱਖ ਮੰਤਰੀ ਨੇ ਸੋਸ਼ਲ

ਮੀਡੀਆ ਪਲੇਟਫ਼ਾਰਮ ‘ਐਕਸ’ ‘ਤੇ ਲਿਖਿਆ, ‘ਕਾਂਗਰਸ ਮੈਂਬਰਾਂ ਵੱਲੋਂ ਹਿੰਸਾ, ਉਕਸਾਵੇ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਸ ਮੁਲਾਜ਼ਮਾਂ ‘ਤੇ ਹਮਲੇ ਨੂੰ ਲੈ ਕੇ ਅੱਜ ਰਾਹੁਲ ਗਾਂਧੀ, ਕੇ.ਸੀ. ਵੇਣੁਗੋਪਾਲ, ਘਨ੍ਹਈਆ ਕੁਮਾਰ ਤੇ ਹੋਰ ਵਿਅਕਤੀਆਂ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 120 (ਬੀ)143/147/188/283/353/332/333/427, ਪੀ.ਡੀ.ਪੀ.ਪੀ. ਐਕਟ ਦੀ ਧਾਰਾ 3 ਦੇ ਨਾਲ ਪੜ੍ਹਿਆ ਜਾਵੇ, ਦੇ ਤਹਿਤ ਮਾਮਲਾ ਦਰਜ ਕੀਤਾ ਹੈ।’

ਇਸ ਤੋਂ ਪਹਿਲਾਂ, ਸ਼ਰਮਾ ਨੇ ਸੂਬੇ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸੂਬੇ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਜੀ. ਪੀ. ਸਿੰਘ ਨੂੰ ਬੈਰੀਕੇਡ ਤੋੜਨ ਲਈ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ‘ਭਾਰਤ ਜੋੜੋ ਨਿਆਂ ਯਾਤਰਾ’ ‘ਚ ਹਿੱਸਾ ਲੈ ਰਹੇ ਕਾਂਗਰਸੀ ਨੇਤਾਵਾਂ ਅਤੇ ਸਮਰਥਕਾਂ ਨੂੰ ਗੁਹਾਟੀ ਦੀਆਂ ਮੁੱਖ ਸੜਕਾਂ ‘ਤੇ ਦਾਖਲ ਹੋਣ ਤੋਂ ਰੋਕਣ ਲਈ ਹਾਈਵੇਅ ‘ਤੇ ਬੈਰੀਕੇਡ ਲਗਾਏ ਗਏ ਸਨ। ਜਦੋਂ ਕਾਂਗਰਸੀ ਸਮਰਥਕਾਂ ਨੇ ਬੈਰੀਕੇਡ ਹਟਾਏ ਤਾਂ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੇਵਬਰਤ ਸੈਕੀਆ ਜ਼ਖਮੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *