ਦੁਸਹਿਰਾ ਦੇਖਣ ਗਏ ਨੌਜਵਾਨ ਦਾ ਉਸ ਦੇ ਯਾਰਾਂ ਨੇ ਹੀ ਕਿਰਚਾਂ ਮਾਰ ਕੇ ਕੀਤਾ ਸੀ ਕ. ਤਲ

Uncategorized

ਇਕ ਨਾਬਾਲਗ ਨੂੰ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ ਕਰ ਕੇ ਕਤਲ ਕਰ ਦਿੱਤਾ। ਨਾਬਾਲਗ ਦੇ ਸਿਰ, ਚਿਹਰੇ ਤੇ ਛਾਤੀ ’ਤੇ ਦਾਤਰ ਤੇ ਕਿਰਪਾਨਾਂ ਨਾਲ ਵਾਰ ਕੀਤੇ ਗਏ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗਿ੍ਰਫਤਾਰ ਕਰ ਲਿਆ ਹੈ ਜਦਕਿ ਤਿੰਨ ਫਰਾਰ ਦੱਸੇ ਜਾ ਰਹੇ ਹਨ। ਸ਼ਿਵ ਕੁਮਾਰ ਵਾਸੀ ਚਾਂਦ ਐਵੇਨਿਊ ਫੇਜ਼-ਟੂ ਨੇ ਦੱਸਿਆ ਕਿ ਉਹ ਤੇ ਉਸ ਦਾ 16 ਸਾਲਾ ਪੁੱਤਰ ਵਰੁਣ ਬੁੱਧਵਾਰ ਨੂੰ ਦੁਸਹਿਰਾ ਦੇਖਣ ਦੇ ਬਾਅਦ ਘਰ ਪਰਤ ਰਹੇ ਸਨ।

ਵਰੁਣ ਤੇਜ਼ ਤੁਰ ਕੇ ਅੱਗੇ ਨਿਕਲ ਗਿਆ ਤੇ ਉਹ ਉਸ ਦੇ ਪਿੱਛੇ ਆ ਰਿਹਾ ਸੀ। ਇਸੇ ਦੌਰਾਨ ਮੰਦਿਰ ਨੇੜੇ ਪੰਜ ਅਣਪਛਾਤੇ ਨੌਜਵਾਨ ਆਏ ਤੇ ਵਰੁਣ ਨੂੰ ਰੋਕਿਆ। ਅਚਾਨਕ ਉਨ੍ਹਾਂ ਨੇ ਵਰੁਣ ਨੂੰ ਕੁੱਟਣਾ ਸ਼ੁਰੂ ਕਰ ਦਿੱਤੇ ਤੇ ਦਾਤਰ ਤੇ ਕਿਰਪਾਨ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਸ ਦੇ ਸਿਰ, ਮੂੰਹ ਤੇ ਛਾਤੀ ’ਤੇ ਵਾਰ ਕੀਤੇ। ਜਦੋਂ ਤੱਕ ਉਹ ਉਨ੍ਹਾਂ ਦੇ ਕੋਲ ਪੁੱਜਾ ਤਾਂ ਹਮਲਾਵਰ ਫਰਾਰ ਹੋ ਚੁੱਕੇ ਸਨ। ਵਰੁਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਸ਼ਿਵ ਕੁਮਾਰ ਮੁਤਾਬਿਕ ਹਮਲਾਵਰ ਕੌਣ ਸਨ ਤੇ ਹਮਲਾ ਕਿਉਂ ਕੀਤਾ, ਇਸ ਬਾਰੇ ਉਸ ਨੂੰ ਕੁਝ ਪਤਾ ਨਹੀਂ ਹੈ।

ਇਧਰ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਤੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਕਾਬੂ ਕੀਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲੇ ਤਿੰਨ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਦੇ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਮਾਮਲਾ ਰੰਜਿਸ਼ ਦਾ ਲੱਗ ਰਿਹਾ ਹੈ। ਫਿਲਹਾਲ ਪੁਲਿਸ ਨੇੜੇ-ਤੇੜੇ ਲੱਗੇ ਸੀਸੀਟੀਵੀ ਦੀ ਫੁਟੇਜ ਖੰਗਾਲ ਰਹੀ ਹੈ, ਹਾਲੇ ਇਸ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *