Punjab ਦੇ ਇਸ ਪਿੰਡ ‘ਚ ਹੁੰਦੀ ਹੈ ਲੰਕੇਸ਼ ਰਾਵਣ ਦੀ ਪੂਜਾ,ਇਸ ਬੰਦੇ ਦੀਆਂ ਸੱਤ ਪੀੜ੍ਹੀਆਂ ਤੋਂ ਚੱਲਦੀ ਆ ਰਹੀ ਹੈ ਪ੍ਰਥਾ

Uncategorized

 ਅੱਜ ਦੇਸ਼ਭਰ ਵਿੱਚ ਦੁਸਹਿਰਾ ਮਨਾਇਆ ਜਾ ਰਿਹਾ ਹੈ। ਇਸ ਦਿਨ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਜਾਂਦੇ ਹਨ। ਉੱਥੇ ਹੀ, ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ ਵਿੱਚ ਦੁਸਹਿਰੇ ਮੌਕੇ ਅਜਿਹਾ ਨਾ ਕਰਕੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ 7 ਪੁਸ਼ਤਾਂ ਤੋਂ ਨਿਭਾਅ ਰਿਹਾ ਹੈ ਅਤੇ ਰਾਵਣ ਦੀ ਪੂਜਾ (Ravana Puja In Punjab) ਸਮੇਤ ਰਾਮ ਮੰਦਰ ‘ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ ‘ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ। ਸ਼ਾਮ ਮੌਕੇ ਇੱਥੇ ਬੱਕਰੇ ਦੇ ਕੰਨ ਨੂੰ ਕੱਟ ਲਗਾ ਕੇ ਖੂਨ ਚੜਾਇਆ ਜਾਂਦਾ ਹੈ। ਉੱਥੇ ਹੀ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ।

ਰਾਵਣ ਦੀ ਪੂਜਾ ਪਿਛੇ ਮਾਨਤਾ : ਦੂਬੇ ਪਰਿਵਾਰ ਦੇ ਮੈਂਬਰ ਵਿਨੋਦ ਦੂਬੇ ਅਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ਵਿੱਚ ਇੱਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਓ, ਜਿਨ੍ਹਾਂ ਨੇ ਪਾਇਲ ਆ ਕੇ ਰਾਮਲੀਲਾ ਕਰਵਾਈ ਅਤੇ ਅਗਲੇ ਸਾਲ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਅਤੇ ਨਰੈਣਦਾਸ ਦੂਬੇ ਸੀ। ਇਨ੍ਹਾਂ ਨੂੰ ਅਸੀਂ ਰਾਮ, ਲਸ਼ਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ।

ਰਾਵਣ ਦੀ ਪੂਜਾ ਕਾਰਨ ਹੋਈ ਸੰਤਾਨ ਪ੍ਰਾਪਤੀ : ਵਿਨੋਦ ਦੂਬੇ ਨੇ ਦੱਸਿਆ ਕਿ ਸਾਡੇ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜ਼ਰੀਆ ਬਣਿਆ, ਜੋ ਅੱਜ ਤੱਕ ਨਿਰਵਿਘਨ ਕੀਤੀ ਜਾ ਰਹੀ ਹੈ। ਰਾਵਣ ਨੇ ਅਪਣੀ ਭੈਣ ਦਾ ਬਦਲਾ ਲਿਆ, ਬੁਰਾ ਇਨਸਾਨ ਨਹੀਂ ਸੀ। ਵਿਨੋਦ ਦੂਬੇ ਨੇ ਦੱਸਿਆ ਕਿ ਰਾਵਣ ਬ੍ਰਾਹਮਣ ਸਮਾਜ ਚੋਂ ਸੀ, ਜਿਸ ਨੇ ਅਪਣੀ ਭੈਣ ਦਾ ਬਦਲਾ ਲੈਣ ਲਈ ਮਾਤਾ ਸੀਤਾ ਦਾ ਹਰਨ ਕੀਤਾ, ਪਰ ਉਨ੍ਹਾਂ ਨੇ ਸੀਤਾ ਮਾਤਾ ਨਾਲ ਕੁਝ ਗ਼ਲਤ ਨਹੀਂ ਕੀਤਾ। ਉਨ੍ਹਾਂ ਨੇ ਸੀਤਾ ਨੂੰ ਵੱਖ ਰੱਖਿਆ ਸੀ ਅਤੇ ਉਸ ਵਾਟਿਕਾ ਵਿੱਚ ਸਿਰਫ਼ ਮਹਿਲਾਵਾਂ ਹੀ ਰਹਿੰਦੀਆਂ ਸੀ। ਇਸ ਤੋਂ ਇਲਾਵਾ, ਰਾਵਣ ਵੇਦਾਂ ਦਾ ਗਿਆਨੀ ਸੀ। ਇਸੇ ਕਾਰਨ ਅਸੀਂ ਪੂਜਾ ਕਰਦੇ ਹਾਂ।

ਪਹਿਲਾਂ ਤੋੜ ਦਿੱਤਾ, ਫਿਰ ਮੁੜ ਸਥਾਪਿਤ ਕੀਤਾ ਰਾਵਣ ਦਾ ਬੁੱਤ : ਰਾਮ ਮੰਦਰ ਉੱਤੇ ਲੱਗੀ ਸ਼ਿਲਾ ਰਾਮ ਮੰਦਰ ਦੀ ਉਸਾਰੀ ਸੰਨ 1835 ਵਿੱਚ ਹੋਣ ਦਾ ਪ੍ਰਮਾਣ ਦਰਸਾਉਂਦੀ ਹੈ ਅਤੇ ਰਾਵਣ ਦਾ ਬੁੱਤ ਵੀ ਮੰਦਰ ਦਾ ਸਮਕਾਲੀ ਦੱਸਿਆ ਜਾ ਰਿਹਾ ਹੈ। ਵਿਨੋਦ ਦੂਬੇ ਅਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਹਰ ਸਾਲ ਰਾਮਲੀਲਾ ਵੀ ਕੀਤੀ ਜਾਂਦੀ ਹੈ। ਵਿਨੋਦ ਨੇ ਦੱਸਿਆ ਕਿ ਇੱਕ ਪਰਿਵਾਰ ਵੱਲੋਂ ਰਾਵਣ ਦੇ ਬੁੱਤ ਨੂੰ ਪੱਕੇ ਤੌਰ ਉੱਤੇ ਸਥਾਪਤ ਕੀਤੇ ਜਾਣ ਨੂੰ ਅਸ਼ੁੱਭ ਮੰਨਦਿਆਂ ਤੋੜ ਦਿੱਤਾ ਗਿਆ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *