ਲੁਧਿਆਣਾ ਦੀ ਧੀ ਨੇ ਕੀਤਾ ਮਾਪਿਆਂ ਦਾ ਨਾਂ ਰੋਸ਼ਨ,ਨੈਸ਼ਨਲ ਸਕੂਲਜ਼ ਕ੍ਰਿਕਟ ਟੂਰਨਾਮੈਂਟ ‘ਚ ਕਰੇਗੀ ਪੰਜਾਬ ਦੀ ਨੁਮਾਇੰਦਗੀ

Uncategorized

ਕਹਿੰਦੇ ਨੇ ਕਿ ਕੁੜੀਆਂ ਕਿਸੇ ਹਾਲ ‘ਚ ਮੁੰਡਿਆਂ ਤੋਂ ਘੱਟ ਨਹੀਂ ਹੁੰਦੀਆਂ। ਅਜਹਾ ਕਰ ਦਿਖਾਇਆ ਲੁਧਿਆਣਾ ਡੀਏਵੀ ਪਬਲਿਕ ਸਕੂਲ, ਬੀਆਰਐਸ ਨਗਰ ਸ਼ਾਖਾ ਦੀ ਵਿਦਿਆਰਥਣ ਹਰਸ਼ਿਕਾ ਧੰਮੀ ਨੇ, ਜਿਸ ਨੂੰ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸਜੀਐਫਆਈ) ਵੱਲੋਂ ਅਹਿਮਦਾਬਾਦ ਵਿੱਚ ਕਰਵਾਏ ਜਾਣ ਵਾਲੇ ਨੈਸ਼ਨਲ ਸਕੂਲਜ਼ ਕ੍ਰਿਕਟ ਟੂਰਨਾਮੈਂਟ ਵਿੱਚ ਪੰਜਾਬ ਦੀ ਅੰਡਰ-19 ਟੀਮ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ। ਉਹ ਅਜਿਹਾ ਕਰਨ ਵਾਲੀ ਲੁਧਿਆਣਾ ਦੀ ਪਹਿਲੀ ਲੜਕੀ ਕ੍ਰਿਕਟ ਖਿਡਾਰਣ ਹੈ। ਪੰਜਾਬ ਸਿੱਖਿਆ ਵਿਭਾਗ

ਵੱਲੋਂ ਫਰੀਦਕੋਟ ਵਿਖੇ 31 ਦਸੰਬਰ ਤੋਂ 7 ਜਨਵਰੀ ਤੱਕ ਲਗਾਏ ਗਏ ਸਿਖਲਾਈ ਕੈਂਪ ਤੋਂ ਬਾਅਦ ਹਰਸ਼ਿਕਾ ਦੀ ਚੋਣ ਹੋਈ ਸੀ, ਜਿਸ ਵਿੱਚ ਹਾਲ ਹੀ ਵਿੱਚ ਚੱਪੜਚਿੜੀ ਵਿਖੇ ਹੋਏ ਅੰਤਰ-ਜ਼ਿਲ੍ਹਾ ਮੁਕਾਬਲਿਆਂ ਦੌਰਾਨ ਸੂਬੇ ਭਰ ਦੇ 29 ਖਿਡਾਰੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਮੁਹਾਲੀ ਬੁਲਾਇਆ ਗਿਆ ਸੀ।ਨਾਕ ਆਊਟ ਟੂਰਨਾਮੈਂਟ ਵਿਚ ਹਰਸ਼ਿਕਾ ਨੇ ਲੁਧਿਆਣਾ ਟੀਮ ਦੀ ਕਪਤਾਨੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਨੇ ਆਪਣੀ ਟੀਮ ਨੂੰ ਪਹਿਲੀ ਉਪ ਜੇਤੂ ਟੀਮ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕੀਤੀ ਸੀ। ਹਰਸ਼ਿਕਾ ਨੇ ਚਾਰ ਮੈਚਾਂ ਵਿੱਚ

118.74 ਦੀ ਸਟ੍ਰਾਈਕ ਰੇਟ ਨਾਲ 118 ਦੀ ਔਸਤ ਨਾਲ ਦੌੜਾਂ ਬਣਾਈਆਂ, ਉਹ ਸਿਰਫ ਇੱਕ ਵਾਰ ਆਊਟ ਹੋਈ। ਹਰਸ਼ਿਕਾ ਚੰਗੀ ਗੇਂਦਬਾਜ਼ੀ ਵੀ ਕਰਦੀ ਹੈ। ਉਸ ਨੇ ਨਾਕ ਆਊਟ ਲਈ ਮੈਚਾਂ ‘ਚ ਅੱਠ ਵਿਕਟਾਂ ਲਈਆਂ। ਉਸ ਨੂੰ ਟੂਰਨਾਮੈਂਟ ਦੀ ਸਰਵੋਤਮ ਆਲਰਾਊਂਡਰ ਚੁਣਿਆ ਗਿਆ ਸੀ। ਸਕੂਲ ਪ੍ਰਬੰਧਕਾਂ ਨੇ ਸੰਸਥਾ ਦਾ ਨਾਂ ਰੋਸ਼ਨ ਕਰਨ ਲਈ ਹਰਸ਼ਿਕਾ ਅਤੇ ਅਮਨਦੀਪ ਸਿੰਘ ਦੀ ਸ਼ਲਾਘਾ ਕੀਤੀ ਅਤੇ ਅਗਾਮੀ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਸਫਲਤਾ ਦੀ ਕਾਮਨਾ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *