ਵਿਦੇਸ਼ ‘ਚੋ ਆਈ ਇਕ ਹੋਰ ਮੰਦਭਾਗੀ ਖਬਰ ! 2 ਮਹੀਨੇ ਪਹਿਲਾ ਇਟਲੀ ਗਏ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਚ ਹੋਈ ਮੌ.ਤ

Uncategorized

ਪੰਜਾਬ ਦੇ ਕਪੂਰਥਲਾ ਦੇ ਕਸਬਾ ਨਡਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਉਕਤ ਪਰਿਵਾਰਕ ਮੈਂਬਰਾਂ ਨੇ ਇਟਲੀ ਸਰਕਾਰ ਤੋਂ ਇਸ ਸੜਕ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ 2 ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ

ਮਨਦੀਪ ਕੁਮਾਰ (36) ਪੁੱਤਰ ਗੁਰਧਿਆਨ ਵਾਸੀ ਨਡਾਲਾ ਕਪੂਰਥਲਾ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ਉਸ ਨੇ ਕਰਜ਼ਾ ਲੈ ਕੇ ਅਜੈ ਨੂੰ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਭੇਜਿਆ ਸੀ। ਬੀਤੇ ਦਿਨ ਅਜੈ ਕੁਮਾਰ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਕਾਰ ਵਿੱਚ ਲਾਤੀਨਾ ਜ਼ਿਲ੍ਹੇ ਤੋਂ ਫਿਉਮੀਸੀਨੋ ਏਅਰਪੋਰਟ ਗਿਆ ਸੀ।ਜਿੱਥੇ ਏਅਰਪੋਰਟ ਨੇੜੇ ਪਾਰਕਿੰਗ ਲਈ ਪੈਸੇ ਬਚਾਉਣ ਲਈ ਡਰਾਈਵਰ ਨੇ ਕਾਰ ਨੂੰ ਨੋ-ਪਾਰਕਿੰਗ ਜ਼ੋਨ ਵਿੱਚ ਪਾ ਦਿੱਤਾ ਅਤੇ

ਕਿਸੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗਾ, ਇਸੇ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅਜੈ ਕੁਮਾਰ ਦੇ ਦੋ ਛੋਟੇ ਬੱਚੇ ਸਨ ਅਤੇ ਉਨ੍ਹਾਂ ਨੇ ਇਟਲੀ ਸਰਕਾਰ ਨੂੰ ਹਾਦਸੇ ਦੀ ਜਾਂਚ ਕਰਨ ਅਤੇ ਅਜੈ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *