ਪੁੱਤ ਨੇ ਘਰ ‘ਤੇ ਲਹਿਰਾਇਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ’ਤੇ ਪਿਓ ਨੇ ਦਿੱਤੀ ਖੌ+ਫ਼ਨਾ+ਕ ਸਜ਼ਾ, ਦੇਖੋ ਕੀ ਕੀਤਾ ਹਾਲ

Uncategorized

ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਪਹਿਲਾਂ ਕਿਹੜੀ ਸਿਆਸੀ ਪਾਰਟੀ ਦਾ ਝੰਡਾ ਲਹਿਰਾਇਆ ਜਾਏ, ਇਸ ‘ਤੇ ਅਸਹਿਮਤੀ ਹੋਣ ‘ਤੇ ਇੱਕ ਪਿਤਾ ਨੇ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ। ਪਾਕਿਸਤਾਨ ਦੀ ਪੇਸ਼ਾਵਰ ਪੁਲਸ ਨੇ ਇਹ ਜਾਣਕਾਰੀ ਦਿੱਤੀ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਹਾਲ ਹੀ ਵਿੱਚ ਕਤਰ ਵਿੱਚ ਕੰਮ ਕਰਕੇ ਵਾਪਸ ਆਏ ਪੁੱਤਰ ਨੇ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਦੇ ਬਾਹਰੀ ਇਲਾਕੇ ਵਿਚ ਸਥਿਤ ਆਪਣੇ ਘਰ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (PTI) ਦਾ ਝੰਡਾ ਲਹਿਰਾਇਆ।

ਜ਼ਿਲ੍ਹਾ ਪੁਲਸ ਅਧਿਕਾਰੀ ਨਸੀਰ ਫਰੀਦ ਮੁਤਾਬਕ ਪਿਤਾ ਨੇ ਆਪਣੇ ਪੁੱਤਰ ਨੂੰ ਘਰ ਵਿੱਚ ਪੀ.ਟੀ.ਆਈ. ਦਾ ਝੰਡਾ ਲਹਿਰਾਉਣ ਤੋਂ ਮਨ੍ਹਾ ਕੀਤਾ ਸੀ, ਪਰ ਪੁੱਤਰ ਨੇ ਇਸਨੂੰ ਉਤਾਰਨ ਅਤੇ ਪੀ.ਟੀ.ਆਈ. ਨੂੰ ਛੱਡਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਬਹਿਸ ਵਧ ਗਈ ਅਤੇ ਗੁੱਸੇ ਵਿੱਚ ਪਿਤਾ ਨੇ ਆਪਣੇ 31 ਸਾਲਾ ਪੁੱਤਰ ਉੱਤੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ ਅਤੇ ਫਰਾਰ ਹੋ ਗਿਆ। ਹਸਪਤਾਲ ਲਿਜਾਂਦੇ ਸਮੇਂ ਪੁੱਤਰ ਦੀ ਮੌਤ ਹੋ ਗਈ।

ਪੁਲਸ ਪਿਤਾ ਦੀ ਭਾਲ ਕਰ ਰਹੀ ਹੈ, ਜੋ ਰਾਸ਼ਟਰਵਾਦੀ ਅਵਾਮੀ ਨੈਸ਼ਨਲ ਪਾਰਟੀ (ANP) ਨਾਲ ਜੁੜਿਆ ਹੋਇਆ ਸੀ ਅਤੇ ਇਸ ਤੋਂ ਪਹਿਲਾਂ ਅਵਾਮੀ ਪਾਰਟੀ ਦਾ ਝੰਡਾ ਲਹਿਰਾ ਚੁੱਕਾ ਸੀ। 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਕਿਸਤਾਨ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਿੰਸਾ ਦਾ ਦੌਰ ਜਾਰੀ ਹੈ, ਜਿਸ ਵਿੱਚ ਉਮੀਦਵਾਰਾਂ ਨੂੰ ਬੰਬ ਧਮਾਕਿਆਂ ਅਤੇ ਬੰਦੂਕ ਦੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *