ਗੈਂਗ ਸਟਰ ਦੀਪਕ ਟੀਨੂ ਪਹੁੰਚਿਆ ਹਸਪਤਾਲ, ਮੂਸੇਵਾਲਾ ਕਤਲ ਮਾਮਲੇ ‘ਚ ਸੀ ਨਾਮਜ਼ਦ

Uncategorized

ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਦੀਪਕ ਟੀਨੂ ਵਾਸੀ ਹਰਿਆਣਾ ਨੂੰ ਅੱਜ (26 ਮਾਰਚ) ਬਠਿੰਡਾ ਦੀ ਕੇਂਦਰੀ ਜੇਲ੍ਹ ‘ਚੋਂ ਪੁਲਿਸ ਦੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਦੀਪਕ ਟੀਨੂ ਨੂੰ ਇਲਾਜ ਲਈ ਹੱਡੀਆਂ ਅਤੇ ਦੰਦਾਂ ਦੇ ਡਾਕਟਰ ਕੋਲ ਲਿਆਂਦਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇੰਸਪੈਕਟਰ ਕਾਸ਼ੀ ਰਾਮ ਨੇ ਕਿਹਾ, ‘ਗੈਂਗਸਟਰ ਦੀਪਕ ਟੀਨੂ ਦੇ ਦੰਦਾਂ ਅਤੇ ਗੋਡਿਆਂ ਦੀ ਤਕਲੀਫ ਦੇ ਚੱਲਦਿਆਂ ਅੱਜ ਇਲਾਜ ਲਈ ਜੇਲ੍ਹ ਤੋਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਇਸ ਮੌਕੇ ਡਾਕਟਰ ਵੱਲੋਂ ਦੀਪਕ ਟੀਨੂ ਦੇ ਗੋਡੇ ਦਾ ਐਕਸਰਾ ਕਰਵਾਇਆ ਗਿਆ।’ ਦੱਸ ਦੇਈਏ ਕਿ ਡਾਕਟਰਾਂ ਵੱਲੋਂ ਗੈਂਗਸਟਰ ਦੀਪਕ ਟੀਨੂ ਦਾ ਚੈੱਕਅੱਪ ਕਰਨ ਉਪਰੰਤ ਉਸ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮੌਕੇ ਸਰਕਾਰੀ ਹਸਪਤਾਲ ‘ਚ ਮੌਜੂਦ ਹੱਡੀਆਂ ਦੇ ਮਾਹਿਰ ਡਾਕਟਰ ਧੀਰਜ ਗੋਇਲ ਨੇ ਦੱਸਿਆ ਕਿ ਗੈਂਗਸਟਰ ਦੀਪਕ ਟੀਨੂ ਨੂੰ

ਪੁਰਾਣੀ ਸੱਟ ਦੇ ਚੱਲਦਿਆਂ ਗੋਡੇ ਵਿੱਚ ਤਕਲੀਫ ਹੈ, ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਵਿੱਚ ਜਾ ਕੇ ਦੀਪਕ ਟੀਨੂ ਦਾ ਚੈੱਕਅਪ ਕਰਕੇ ਆਏ ਸਨ। ਅੱਜ ਜੇਲ ਪ੍ਰਸ਼ਾਸਨ ਵੱਲੋਂ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਗੈਂਗਸਟਰ ਦੀਪਕ ਟੀਨੂ ਦਾ ਐਕਸਰਾ ਵੀ ਕਰਵਾਇਆ ਗਿਆ ਹੈ, ਉਪਰੰਤ ਜੇਲ੍ਹ ਪ੍ਰਸ਼ਾਸਨ ਨੂੰ ਗੈਂਗਸਟਰ ਦੀਪਕ ਟੀਨੂ ਦੇ ਗੋਡੇ ਦੀ ਐਮਆਰਆਈ ਕਰਵਾਉਣ ਲਈ ਲਿਖਿਆ ਵੀ ਗਿਆ ਹੈ। ਚੈੱਕਅੱਪ ਕਰਾਉਣ ਤੋਂ ਬਾਅਦ ਗੈਂਗਸਟਰ ਦੀਪਕ ਟੀਨੂ ਨੂੰ ਮੁੜ ਜੇਲ੍ਹ ਭੇਜਿਆ ਜਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *