ਬਜ਼ੁਰਗ ਤੋਂ ਪੈਸੇ ਖੋਹ ਕੇ ਲੱਗਾ ਸੀ ਭੱਜਣ, ਆ ਗਿਆ ਲੋਕਾਂ ਅੜਿੱਕੇ

Uncategorized

ਛੇਹਰਟਾ ਖੇਤਰ ਵਿਚ ਵੱਧ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਵਰਗੀਆਂ ਵਾਰਦਾਤਾਂ ਤੋਂ ਆਮ ਲੋਕ ਬੇਹੱਦ ਪਰੇਸ਼ਾਨ ਹਨ। ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਦਿਨ ਵੇਲੇ ਵੀ ਸ਼ਹਿਰ ਦੀਆਂ ਸੜਕਾਂ ‘ਤੇ ਨਿਕਲਣ ਵਾਲੇ ਆਮ ਲੋਕ ਡਰੇ ਤੇ ਸਹਿਮੇ ਨਜ਼ਰ ਆਉਂਦੇ ਹਨ। ਛੇਹਰਟਾ ‘ਚ ਹਰ ਰੋਜ਼ ਲੁੱਟ-ਖੋਹ, ਚੋਰੀ, ਨਸ਼ਾਖੋਰੀ ਵਰਗੇ ਅਪਰਾਧ ਹੋ ਰਹੇ ਹਨ। ਅਜਿਹੇ ‘ਚ ਛੇਹਰਟਾ ਪੁਲਿਸ ‘ਤੇ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ। ਛੇਹਰਟਾ ਵਿਚ ਜਿਸ ਤਰ੍ਹਾਂ ਸ਼ਰਾਰਤੀ ਅਨਸਰ ਨਿਡਰ ਹੋ ਕੇ ਇਨਾਂ੍ਹ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ,

ਉਸ ਤੋਂ ਆਮ ਲੋਕਾਂ ਦੇ ਮਨਾਂ ਵਿੱਚ ਉਥੋਂ ਦੀ ਪੁਲਿਸ ਪ੍ਰਤੀ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਦੋ ਲੁਟੇਰਿਆਂ ਨੇ ਆਜ਼ਾਦ ਰੋਡ ਦਵਾਈਆਂ ਵਾਲਾ ‘ਚ ਕਰਿਆਨੇ ਦੀ ਦੁਕਾਨ ਦੇ ਮਾਲਕ ਸੁਰਿੰਦਰ ਮਲਿਕ ਤੋਂ ਪੈਸੇ ਖੋਹ ਲਏ ਤੇ ਭੱਜਣ ਲੱਗੇ। ਸੁਰਿੰਦਰ ਮਲਿਕ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਉਥੇ ਮੌਜੂਦ ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ। ਆਸ-ਪਾਸ ਮੌਜੂਦ ਲੋਕਾਂ ਨੇ ਇਕੱਠੇ ਹੋ ਕੇ ਦੋਵਾਂ ਮੁਲਜ਼ਮਾਂ ਦੀ ਬੁਰੀ ਤਰਾਂ੍ਹ ਕੁੱਟਮਾਰ ਕੀਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਿਨਾ ਪੁਲਸ ਨੂੰ ਦਿੱਤੀ। ਸੁਰਿੰਦਰ ਮਲਿਕ ਨੇ ਦੱਸਿਆ ਕਿ ਉਹ ਕਰਿਆਨੇ ਦੀ ਦੁਕਾਨ ‘ਤੇ ਬੈਠਾ ਸੀ ਕਿ

ਅਚਾਨਕ ਦੋ ਨੌਜਵਾਨ ਉਸ ਦੀ ਦੁਕਾਨ ‘ਤੇ ਆਏ ਤੇ ਉਸ ਦੀ ਉਪਰਲੀ ਜੇਬ ‘ਚੋਂ ਪੈਸੇ ਕੱਢ ਕੇ ਭੱਜ ਗਏ। ਉਸ ਨੇ ਰੋਲਾ ਪਾਇਆ ਤਾਂ ਲੋਕਾਂ ਨੇ ਇਕ ਲੁਟੇਰੇ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦਕਿ ਉਸ ਦਾ ਦੂਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਉਸ ਨੇ ਦੱਸਿਆ ਕਿ ਫੜੇ ਗਏ ਲੁਟੇਰੇ ਤੋਂ ਪੁੱਛਗਿੱਛ ਕਰਨ ‘ਤੇ ਉਸ ਨੇ ਆਪਣਾ ਨਾਂ ਹਮੀਦਪੁਰਾ ਛੇਹਰਟਾ, ਵਾਸੀ ਜਗਰੂਪ ਦੱਸਿਆ। ਲੋਕਾਂ ਨੇ ਦੱਸਿਆ ਇਸ ਇਲਾਕੇ ਵਿਚ ਪਹਿਲਾਂ ਵੀ ਕਈ ਵਾਰ ਲੁਟੇਰੇ ਲੋਕਾਂ ਤੋਂ ਪੈਸੇ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਚੁੱਕੇ ਹਨ। ਉਨਾਂ੍ਹ ਦੱਸਿਆ ਪੁਲਿਸ ਨੇ ਉਕਤ ਲੁਟੇਰੇ ਨੂੰ ਗਿ੍ਫਤਾਰ ਕਰ ਲਿਆ ਹੈ। ਇਸ ਸਬੰਧੀ ਏਐੱਸਆਈ ਸ਼ਸ਼ਪਾਲ ਨੇ ਦੱਸਿਆ ਕਿ ਉਨਾਂ੍ਹ ਨੇ ਇੱਕ ਲੁਟੇਰੇ ਨੂੰ ਕਾਬੂ ਕੀਤਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *