ਬੇਮੌਸਮੀ ਮੀਂਹ ਤੇ ਬਿਜਲੀ ਡਿੱਗਣ ਨੇ ਲਈ 20 ਲੋਕਾਂ ਦੀ ਜਾਨ, ਰੋਂਦੇ ਕੁਰਲਾਉਂਦੇ ਰਹਿ ਗਏ ਪਰਿਵਾਰ

Uncategorized

ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ।ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐਸਈਓਸੀ) ਦੇ ਇੱਕ ਅਧਿਕਾਰੀ ਦੇ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ

ਹੁਣ ਤੱਕ ਬਿਜਲੀ ਡਿੱਗਣ ਕਾਰਨ ਕੁੱਲ 20 ਮੌਤਾਂ ਹੋਈਆਂ ਹਨ।ਸੂਬੇ ‘ਚ ਐਤਵਾਰ ਨੂੰ ਬੇਮੌਸਮੀ ਬਾਰਸ਼ ਤੇ ਬਿਜਲੀ ਡਿੱਗਣ ਕਾਰਨ ਸਾਰੀਆਂ ਮੌਤਾਂ ਹੋਈਆਂ ਹਨ। ਐਸਈਓ ਅਧਿਕਾਰੀ ਨੇ ਦੱਸਿਆ ਕਿ ਦਾਹੋਦ ਜ਼ਿਲ੍ਹੇ ਵਿੱਚ ਚਾਰ, ਭਰੂਚ ਵਿੱਚ ਤਿੰਨ, ਤਾਪੀ ਵਿੱਚ ਦੋ ਅਤੇ ਅਹਿਮਦਾਬਾਦ, ਅਮਰੇਲੀ, ਬਨਾਸਕਾਂਠਾ, ਬੋਟਾਦ, ਖੇੜਾ, ਮੇਹਸਾਣਾ, ਪੰਚਮਹਾਲ, ਸਾਬਰਕਾਂਠਾ, ਸੂਰਤ, ਸੁਰੇਂਦਰਨਗਰ ਅਤੇ ਦੇਵਭੂਮੀ ਦਵਾਰਕਾ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ।

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਰਾਤ ਨੂੰ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ, ‘‘ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦੀ ਖਬਰ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ। ਭਾਰਤ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਹੈ ਕਿ ਸੋਮਵਾਰ ਨੂੰ ਮੀਂਹ ਦੀ ਗਤੀਵਿਧੀ ਘੱਟ ਹੋਣ ਦੀ ਉਮੀਦ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *