ਜਵਾਨ ਕੁੜੀ ਨੇ ਤੀਜੀ ਮੰਜ਼ਲ ਤੋਂ ਮਾਰੀ ਛਾਲCCTV ਦੇਖ ਪੁਲਸ ਵੀ ਰਹਿ ਗਈ ਹੈਰਾਨ

Uncategorized

ਗਾਂਧੀ ਨਗਰ ਮਾਰਕੀਟ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੱਪੜਾ ਫੈਕਟਰੀ ‘ਚ ਕੰਮ ਕਰਨ ਵਾਲੀ 20 ਸਾਲ ਦੀ ਲੜਕੀ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਹ ਮਾਮਲਾ ਦੇਰ ਸ਼ਾਮ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੀ ਦੀ ਸ਼ਨਾਖਤ ਨੇਹਾ ਵਜੋਂ ਹੋਈ ਹੈ ਜੋ ਕਿ ਵਿਸ਼ਨੂੰਪੁਰੀ ਲੁਧਿਆਣਾ ਦੀ ਰਹਿਣ ਵਾਲੀ ਸੀ।

ਕੁਝ ਦਿਨ ਪਹਿਲਾਂ ਹੀ ਉਸ ਨੇ ਫੈਕਟਰੀ ‘ਚ ਧਾਗੇ ਤੋੜਨ ਦੀ ਨੌਕਰੀ ਸ਼ੁਰੂ ਕੀਤੀ ਸੀ ਪਰ ਅੱਜ ਅਚਾਨਕ ਹੀ ਉਹ ਛੱਤ ਉੱਤੇ ਗਈ ਅਤੇ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।ਉੱਧਰ ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮ੍ਰਿਤਕਾ ਨੇ ਕਦੇ ਕੁੱਝ ਨਹੀਂ ਦੱਸਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਲੜਕੀ ਦਾ ਫੋਨ ਨਹੀਂ ਮਿਲ ਰਿਹਾ ਜਿਸ ਤੋਂ ਬਾਅਦ ਹੀ ਅਸਲ ਕਾਰਨ ਸਾਹਮਣੇ ਆਉਣਗੇ।

ਉਨ੍ਹਾਂ ਇਹ ਵੀ ਆਖਿਆ ਕਿ ਮਈ 2024 ‘ਚ ਇਸ ਦਾ ਵਿਆਹ ਵੀ ਰੱਖਿਆ ਹੋਇਆ ਸੀ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਸਾਫ਼ ਨਹੀਂ ਹੋਇਆ ਕਿ ਆਖਰ ਇਸ ਲੜਕੀ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ ਪਰ ਇਸ ਦੀਆਂ ਸੀਸੀਟੀਵੀ ਤਸਵੀਰਾਂ ਜਰੂਰ ਸਾਹਮਣੇ ਆਈਆਂ ਹਨ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉੱਧਰ ਇਸ ਮਾਮਲੇ ‘ਤੇ ਫੈਕਟਰੀ ਦੇ ਮਾਲਕ ਨੇ ਕੁੱਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *