ਪੰਜਾਬ ‘ਚ ਵੱਡੀ ਵਾਰਦਾਤ, ਕਾਲੀ Thar ਦੇ ਆਰ-ਪਾਰ ਕੀਤੇ ਰੌਂਦ

Uncategorized

ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ‘ਚ ਦਸੂਹਾ-ਸੰਸਾਰਪੁਰ ਲਿੰਕ ਰੋਡ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ‘ਚ ਦਸੂਹਾ-ਸੰਸਾਰਪੁਰ ਲਿੰਕ ਰੋਡ ‘ਤੇ ਇਕ ਪਹਿਲਵਾਨ ਦੇ ਸਰੀਰ ‘ਤੇ ਗੋਲੀਆਂ ਚਲਾਈਆਂ ਗਈਆਂ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਾਰ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਪਹਿਲਵਾਨ ਦਾ ਕੋਈ ਸੁਰਾਗ ਨਹੀਂ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਥਾਰ ‘ਤੇ ਕਰੀਬ 6 ਗੋਲੀਆਂ ਚਲਾਈਆਂ ਗਈਆਂ। 2 ਗੋਲੀਆਂ ਪਿਛਲੇ ਸ਼ੀਸ਼ੇ ਨੂੰ ਤੋੜ ਕੇ ਸੀਟਾਂ ‘ਤੇ ਲੱਗੀਆਂ ਅਤੇ 4 ਗੋਲੀਆਂ ਅਗਲੇ ਬੋਨਟ ‘ਤੇ ਲੱਗੀਆਂ। ਥਾਰ ਦਾ ਨੰਬਰ ਟਰੇਸ ਕਰਨ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਤਾ ਲੱਗਾ ਹੈ ਕਿ ਥਾਰ ਡਰਾਈਵਰ ਰਾਜੀਵ ਠਾਕੁਰ ਪਿੰਡ ਜਗਲਾ ਦਾ ਰਹਿਣ ਵਾਲਾ ਹੈ ਜੋ ਕਿ ਪੇਸ਼ੇ ਤੋਂ ਪਹਿਲਵਾਨ ਹੈ। ਫਿਲਹਾਲ ਉਸ ਦਾ ਕੋਈ ਸੁਰਾਗ ਨਹੀਂ ਹੈ। ਪੁਲਿਸ ਨੂੰ ਵੀ ਇਸ ਪੂਰੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਨਹੀਂ ਹੈ।

ਡੀਐਸਪੀ ਦਸੂਹਾ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਜਾਂਚ ਕਰਦੇ ਹੋਏ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਉਸ ਦੇ ਪਿੰਡ ਵਿਚ ਹੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਇਸ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਜਲਦੀ ਹੀ ਸਾਰਾ ਮਾਮਲਾ ਹੱਲ ਕਰ ਲਿਆ ਜਾਵੇਗਾ। ਇਸ ਮਾਮਲੇ ਵਿੱਚ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਇਆ ਹੈ  ਕਿ ਕਿਉਂ ਗੋਲੀਆਂ ਚਲਾਈਆਂ ਗਈਆਂ ਅਤੇ ਪੀੜਤ ਕਿੱਥੇ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *