ਸੰਗਤਾਂ ਨੇ ਬਣਾਈ ਵੀਡੀਓ, ਸ੍ਰੀ ਦਰਬਾਰ ਸਾਹਿਬ ‘ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ! ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

Uncategorized

ਅੰਮ੍ਰਿਤਸਰ ਵਸਾਉਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਅਰਦਾਸ ਉਪਰੰਤ ਅਕਾਲ ਤਖ਼ਤ ਤੋਂ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ’ਤੇ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਗਤਕੇ ਵਿੱਚ ਛੋਟੇ ਬੱਚਿਆਂ ਨੇ ਹਥਿਆਰਾਂ ਨਾਲ ਕਰਤੱਬ ਪੇਸ਼ ਕੀਤੇ।

ਇਸ ਦੌਰਾਨ ਸ਼ਹਿਰ ਭਰ ‘ਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਲਈ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਸ਼ਾਮਲ ਹੋਏ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਜਲ੍ਹਿਆਂਵਾਲਾ ਬਾਗ ਅਤੇ ਸ਼ਹਿਰ ਦੇ ਆਲੇ-ਦੁਆਲੇ ਬਣੇ ਪੁਰਾਣੇ ਗੇਟਾਂ ਵਿੱਚੋਂ ਹੋ ਕੇ ਲੰਘਿਆ। ਇਨ੍ਹਾਂ ਵਿੱਚ ਘਿਓ ਮੰਡੀ ਚੌਕ, ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਰਾਮਬਾਗ ਚੌਕ, ਹਾਲ ਗੇਟ, ਹੱਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾਂ,

ਭਗਤਾਂਵਾਲਾ ਚੌਕ, ਚਾਟੀਵਿੰਡ ਚੌਕ ਅਤੇ ਸੁਲਤਾਨਵਿੰਡ ਗੇਟ ਤੋਂ ਹੁੰਦੇ ਹੋਏ ਵਾਪਸ ਸ੍ਰੀ ਦਰਬਾਰ ਸਾਹਿਬ ਪਹੁੰਚਿਆ।ਨਗਰ ਕੀਰਤਨ ਦੌਰਾਨ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲੀਸ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਰਿੰਗ ਰੋਡ ਦਾ ਇੱਕ ਪਾਸਾ ਬੰਦ ਰੱਖਿਆ ਗਿਆ ਸੀ। ਆਵਾਜਾਈ ਨੂੰ ਦੂਜੇ ਪਾਸੇ ਤੋਂ ਮੋੜ ਦਿੱਤਾ ਗਿਆ। ਪੁਲਿਸ ਦੀ ਕੋਸ਼ਿਸ਼ ਰਹੀ ਕਿ ਰਸਤਿਆਂ ਨੂੰ ਘੱਟੋ ਤੋਂ ਘੱਟ ਸਮੇਂ ਬੰਦ ਰੱਖਿਆ ਜਾਵੇ। ਇਸ ਤਹਿਤ ਨਗਰ ਕੀਰਤਨ ਦੀ ਆਮਦ ਤੋਂ ਪਹਿਲਾਂ ਰਸਤਾ ਬੰਦ ਕਰ ਦਿੱਤਾ ਗਿਆ ਅਤੇ ਰਵਾਨਾ ਹੁੰਦੇ ਹੀ ਇਸ ਸੜਕ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *