ਦੋ ਹੋਮਗਾਰਡ ਦੇ ਜਵਾਨਾਂ ਦੀ ਮੌਤ, ਟਿੱਪਰ ਨੇ ਕੁਚਲਿਆ ਬੁਰੀ ਤਰ੍ਹਾਂ

Uncategorized

ਸਥਾਨਕ ਬਰਵਾਲਾ ਰੋਡ ’ਤੇ ਬੀਤੀ ਦੇਰ ਰਾਤ ਇੱਕ ਕੈਂਟਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਪਿੰਡ ਭਾਂਖਰਪੁਰ ਅਤੇ ਜਸਮੇਰ ਸਿੰਘ (54) ਪਿੰਡ ਖੇੜੀ ਗੁੱਜਰਾਂ ਵਜੋਂ ਹੋਈ ਹੈ। ਦੋਵੇਂ ਹੋਮਗਾਰਡ ਜਵਾਨ ਡੇਰਾਬੱਸੀ ਪੁਲੀਸ ਥਾਣੇ ਵਿੱਚ ਤਾਇਨਾਤ ਸਨ, ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ 1.30 ਵਜੇ ਦੋਵੇਂ ਹੋਮਗਾਰਡ ਜਵਾਨ ਬਰਵਾਲਾ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਬਰਵਾਲਾ ਵੱਲੋਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਕੈਂਟਰ ਚਾਲਕ ਪਹਿਲਾਂ ਵੀ ਹਰਿਆਣਾ ਸਥਿਤ ਸਾਹਾ ਵਿੱਚ ਇੱਕ ਕਾਰ ਨੂੰ ਫੇਟ ਮਾਰ ਕੇ ਆਇਆ ਸੀ ਅਤੇ ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ। ਡੇਰਾਬੱਸੀ ਕੈਂਟਰ ਯੂਨੀਅਨ ਦੇ

ਸਾਹਮਣੇ ਕੈਂਟਰ ਚਾਲਕ ਸੜਕ ਦੇ ਗ਼ਲਤ ਪਾਸੇ ਵੜ ਗਿਆ ਤੇ ਹੋਮਗਾਰਡ ਜਵਾਨ ਦਰੜ ਦਿੱਤੇ। ਦੋਵੇਂ ਜਵਾਨਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਮਗਰੋਂ ਕੈਂਟਰ ਚਾਲਕ ਚੰਡੀਗੜ੍ਹ ਵੱਲ ਫਰਾਰ ਹੋ ਗਿਆ। ਚੰਡੀਗੜ੍ਹ ਪੁਲੀਸ ਨੇ ਕੈਂਟਰ ਚਾਲਕ ਅਸ਼ਵਨੀ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਨੂੰ ਕਾਬੂ ਕਰ ਕੇ ਡੇਰਾਬੱਸੀ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *